JalandharPunjab

ਪੰਜਾਬ ਪੁਲਿਸ ਨੇ 4 ਤਸਕਰਾਂ ਤੋਂ 539 ਕਰੋੜ ਦੀ ਹੈਰੋਇਨ ਫੜੀ

ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਦੋ ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ। ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਨੇ ਚਾਰ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਪਾਕਿਸਤਾਨ ਤੋਂ ਭਾਰਤੀ ਸਰਹੱਦ ‘ਤੇ ਪਹੁੰਚਾਈ ਗਈ ਸੀ ਤੇ ਫੜੇ ਗਏ ਸਮੱਗਲਰ ਇਸ ਖੇਪ ਨੂੰ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ‘ਚ ਪਹੁੰਚਾਉਣ ਵਾਲੇ ਸਨ।

 

 

ਪੁਲਿਸ ਨੇ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮਾਮਲੇ ਵਿੱਚ 41 ਕਿਲੋ ਤੇ ਦੂਜੇ ਮਾਮਲੇ ਵਿੱਚ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਦੀ ਕੁੱਲ ਕੀਮਤ 539 ਕਰੋੜ ਰੁਪਏ ਦੇ ਕਰੀਬ ਹੈ।

Leave a Reply

Your email address will not be published.

Back to top button