Jalandhar

ਪੰਜਾਬ ਬੰਦ ਦਾ ਜਲੰਧਰ ‘ਚ ਪੂਰਾ ਅਸਰ, ਬਾਜ਼ਾਰਾਂ ‘ਚ ਛਾਈ ਸੁੰਨ-ਮਸਾਨ, ਭਾਰੀ ਪੁਲਿਸ ਬਲ ਤਾਇਨਾਤ

'Punjab Bandh' has a full impact in Jalandhar; markets are deserted, and a heavy police force has been deployed.

‘Punjab Bandh’ has a full impact in Jalandhar; markets are deserted, and a heavy police force has been deployed.

ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਹਨ। ਹਾਲਾਂਕਿ, ਸਰਕਾਰੀ ਸਕੂਲ ਬੰਦ ਨਹੀਂ ਹਨ, ਪਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਗਏ ਹਨ।ਸਾਰੇ ਜ਼ਿਲ੍ਹਿਆਂ ਵਿੱਚ ਬਾਜ਼ਾਰ ਬੰਦ ਹਨ। ਸਿੱਧੂਪੁਰ ਕਿਸਾਨ ਸੰਗਠਨ ਨੇ ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ। ਪੁਲਿਸ ਨੇ ਬਠਿੰਡਾ ਅਤੇ ਫਰੀਦਕੋਟ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਦੌਰਾਨ, ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੇ ਮਾਨਸਾ ਸਿਟੀ ਪੁਲਿਸ ਸਟੇਸ਼ਨ-2 ਦੀ ਸਟੇਸ਼ਨ ਹਾਊਸ ਅਫਸਰ (SHO) ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਡੀਐਸਪੀ ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਜਾਂਚ ਲਈ ਡੀਜੀਪੀ ਦਫ਼ਤਰ ਨੂੰ ਸਿਫਾਰਸ਼ ਕੀਤੀ ਗਈ ਹੈ।

ਬਾਜ਼ਾਰਾਂ ਚ ਦੁਕਾਨਾਂ ਬੰਦ, ਆਮ ਜਨਜੀਵਨ ਪ੍ਰਭਾਵਿਤ

ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਜਲੰਧਰ ਦੇ ਵੱਖ-ਵੱਖ ਇਲਾਕਿਆਂ ‘ਚ ਦੁਕਾਨਾਂ ਬੰਦ ਦਿਖਾਈ ਦਿੱਤੀਆਂ। ਬਾਜ਼ਾਰਾਂ ‘ਚ ਗਾਹਕਾਂ ਦੀ ਆਵਾਜਾਈ ਘੱਟ ਰਹੀ ਤੇ ਕਈ ਥਾਵਾਂ ਤੇ ਸੁੰਨ ਪਸਰੀ ਰਹੀ। ਬੰਦ ਦੌਰਾਨ ਸਾਹਮਣੇ ਆਈਆਂ ਤਸਵੀਰਾਂ ‘ਚ ਸ਼ਹਿਰ ਦੇ ਬਾਜ਼ਾਰ ਆਮ ਦਿਨਾਂ ਦੇ ਮੁਕਾਬਲੇ ਸ਼ਾਂਤ ਦਿਖਾਈ ਦਿੱਤੇ।

ਬੰਦ ਦੇ ਸੱਦੇ ਦੌਰਾਨ ਦੁਕਾਨਦਾਰਾਂ ਵੱਲੋਂ ਵੀ ਸਹਿਯੋਗ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ ਇਹ ਬੰਦ ਦੀ ਕਾਲ ਦਿੱਤੀ ਗਈ ਸੀ।

ਗੁਰੂ ਨਾਨਕ ਮਿਸ਼ਨ ਚੌਕ ਤੇ ਭਾਰੀ ਪੁਲਿਸ ਬਲ ਤਾਇਨਾਤ

ਦੂਜੇ ਪਾਸੇ, ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਮੁਲਾਜ਼ਮ ਇਲਾਕੇ ‘ਚ ਸੁਰੱਖਿਆ ਪ੍ਰਬੰਧਾਂ ਤੇ ਨਜ਼ਰ ਰੱਖਦੇ ਦਿਖਾਈ ਦਿੱਤੇ।

Back to top button