
ਪੰਜਾਬ ਬੰਦ ਦੇ ਸੱਦੇ ਨਾਲ ਸਬੰਧਤ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ, ਪਾਦਰੀ ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਦਰਜ ਐਫਆਈਆਰ ਨੂੰ ਰੱਦ ਕਰਨ ਲਈ, ਚਰਚ ਦੇ ਮੁਖੀ ਅਤੇ ਹੋਰ ਮੈਂਬਰਾਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ।
ਚਰਚ ਦੇ ਮੈਂਬਰਾਂ ਨੇ 12 ਮਾਰਚ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਜਿਸ ਸਬੰਧੀ ਐਸਪੀ ਨੇ ਇੱਕ ਵੀਡੀਓ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਸੀ। ਇਸ ਤੋਂ ਬਾਅਦ, ਬੀਤੇ ਦਿਨੀਂ ਇੱਕ ਵਾਰ ਫਿਰ ਚਰਚ ਦੇ ਮੈਂਬਰਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ 12 ਮਾਰਚ ਨੂੰ ਪੰਜਾਬ ਬੰਦ ਦਾ ਸੱਦਾ ਮੁਲਤਵੀ ਕਰ ਦਿੱਤਾ ਗਿਆ ਹੈ। ਚਰਚ ਦੇ ਮੈਂਬਰਾਂ ਨੇ ਕਿਹਾ ਕਿ ਹੋਲਾ ਮੁਹੱਲਾ ਕਾਰਨ ਪੰਜਾਬ ਵਿੱਚ ਹੋਣ ਵਾਲਾ ਸੱਦਾ ਮੁਲਤਵੀ ਕਰ ਦਿੱਤਾ ਗਿਆ ਹੈ