JalandharPoliticsPunjab

ਪੰਜਾਬ ਭਰ ‘ਚ IAS ਤੇ PCS ਅਫਸਰ ਮਾਨ ਸਰਕਾਰ ਖਿਲਾਫ ਡਟੇ, ਸਰਕਾਰ ਖਿਲਾਫ ਕੀਤਾ ਵੱਡਾ ਐਲਾਨ, ਪੰਜਾਬ ‘ਚ ਕੰਮ ਠੱਪ

ਆਈਏਐਸ ਤੇ ਪੀਸੀਐਸ ਅਫਸਰ ਪੰਜਾਬ ਸਰਕਾਰ ਖਿਲਾਫ ਡਟ ਗਏ ਹਨ। ਅਫਸਰਾਂ ਦੀ ਯੂਨੀਅਨ ਵਿਜੀਲੈਂਸ ਬਿਉਰੋ ਵੱਲੋਂ ਪੀਸੀਐਸ ਨਰਿੰਦਰ ਸਿੰਘ ਧਾਲੀਵਾਲ ਤੇ ਆਈਏਐਸ ਅਧਿਕਾਰੀ ਨੀਲਿਮਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਭੜਕ ਗਏ ਹਨ। ਇਸ ਦੇ ਨਾਲ ਹੀ ਮਾਲ ਮਹਿਕਮੇ ਦੇ ਹੋਰ ਅਫਸਰ ਤੇ ਮੁਲਾਜ਼ਮ ਵੀ ਹੜਤਾਲ ਉੱਪਰ ਚਲੇ ਗਏ ਹਨ। ਇਸ ਨਾਲ ਪੂਰੇ ਸੂਬੇ ਵਿੱਚ ਕੰਮ ਰੁਕ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਕਾਰਵਾਈ ਵਿਰੁੱਧ ਆਈਏਐਸ ਤੇ ਪੀਸੀਐਸ ਜਥੇਬੰਦੀ ਵੱਲੋਂ 9 ਤੋਂ 13 ਜਨਵਰੀ ਤੱਕ ਸਮੂਹਿਕ ਛੁੱਟੀ ਉੱਤੇ ਜਾਣ ਬਾਅਦ ਜ਼ਿਲ੍ਹਾ ਮਾਲ ਅਫਸਰਾਂ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਡੀਸੀ ਦਫਤਰ ਕਾਮਿਆਂ, ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ ਸਮੂਹਿਕ ਛੁੱਟੀ ਉੱਤੇ ਜਾਣ ਨਾਲ ਸੂਬਾ ਭਰ ’ਚ ਮਾਲ ਵਿਭਾਗ ਦਾ ਕੰਮ ਠੱਪ ਹੋ ਗਿਆ ਹੈ।

ਜਿਥੇ ਆਮ ਲੋਕਾਂ ਦੇ ਕੰਮ ਰੁਕ ਗਏ ਹਨ, ਉਥੇ ਸਰਕਾਰ ਦੇ ਹੋਰ ਬਹੁਤ ਹੀ ਮਹੱਤਵਪੂਰਨ ਕੰਮ ਵੀ ਲਟਕ ਗਏ ਹਨ। ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ, ਸੂਬਾ ਮੀਤ ਪ੍ਰਧਾਨ ਸੁਖਚਰਨ ਸਿੰਘ ਚੰਨੀ ਤੇ ਜਨਰਲ ਸਕੱਤਰ ਵਿਜੈ ਬਹਿਲ ਦੀ ਅਗਵਾਈ ਹੇਠ ਸੂਬਾ ਭਰ ਦੇ ਜ਼ਿਲ੍ਹਾ ਮਾਲ ਅਫਸਰ,ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ ਅਤੇ ਡੀਸੀ ਦਫਤਰ ਦੇ ਕਾਮਿਆਂ ਨੇ ਪਟਵਾਰੀਆਂ ਤੇ ਕਾਨੂੰਗੋਆਂ ਨੇ ਵੀ ਮੀਟਿੰਗ ਕਰਕੇ ਆਈਏਐਸ ਤੇ ਪੀਸੀਐਸ ਜਥੇਬੰਦ ਦਾ ਸਮਰਥਨ ਕਰਦਿਆਂ 13 ਜਨਵਰੀ ਤੱਕ ਸਮੂਹਿਕ ਛੁੱਟੀ ਉੱਤੇ ਚਲੇ ਗਏ ਹਨ।

Leave a Reply

Your email address will not be published.

Back to top button