India

ਲੋਕ ਸਭਾ ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਸਖ਼ਤ ਹੁਕਮ ਜਾਰੀ

Before the Lok Sabha elections, the Election Commission issued a strict order to the Punjab government

ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ ਕਿਸੇ ਕਿਸਮ ਦਾ ਕੋਈ ਵਿਘਨ ਨਾ ਪਾ ਸਕੇ।

 

ਮੌਜੂਦਾ ਹਦਾਇਤਾਂ ਵਿੱਚ ਖਾਮੀਆਂ ਨੂੰ ਦੂਰ ਕਰਦਿਆਂ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਦੋ ਲੋਕ ਹਲਕਿਆਂ ਵਾਲੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਛੱਡ ਕੇ ਬਾਕੀ ਸਾਰੇ ਰਾਜ ਇਹ ਯਕੀਨੀ ਬਣਾਉਣਗੇ ਕਿ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕੀਤਾ ਗਿਆ ਹੈ ਉਨ੍ਹਾਂ ਦੀ ਤਾਇਨਾਤੀ ਉਸੇ ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿੱਚ ਨਾ ਕੀਤੀ ਜਾਵੇ।

ਕਮਿਸ਼ਨ ਨੇ ਇਹ ਦੁਹਰਾਇਆ ਕਿ ਤਬਾਦਲਾ ਨੀਤੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਪਾਲਣਾ ਦੇ ਨਾਂ ‘ਤੇ ਮਹਿਜ਼ ਦਿਖਾਵਾ ਮਾਤਰ ਹੀ ਨਾ ਹੋਵੇ। ਇਹ ਨਿਯਮ ਉਨ੍ਹਾਂ ਤਬਾਦਲਿਆਂ ਅਤੇ ਤਾਇਨਾਤੀਆਂ ‘ਤੇ ਵੀ ਲਾਗੂ ਹੋਵੇਗਾ ਜੋ ਕਿ ਕਮਿਸ਼ਨ ਦੀਆਂ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਹੋ ਚੁੱਕੀਆਂ ਹਨ।

ਭਾਰਤੀ ਚੋਣ ਕਮਿਸ਼ਨ ਦੀ ਨੀਤੀ ਅਨੁਸਾਰ ਉਨ੍ਹਾਂ ਸਾਰੇ ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜੋ ਜਾਂ ਤਾਂ ਆਪਣੇ ਪਿੱਤਰੀ ਜ਼ਿਲ੍ਹੇ ਵਿੱਚ ਤਾਇਨਾਤ ਹਨ ਜਾਂ ਆਪਣੇ ਸਥਾਨ ‘ਤੇ ਤਿੰਨ ਸਾਲ ਪੂਰੇ ਕਰ ਚੁੱਕੇ ਹਨ। ਇਨ੍ਹਾਂ ਵਿੱਚ ਉਹ ਅਧਿਕਾਰੀ ਵੀ ਸ਼ਾਮਲ ਹਨ, ਜੋ ਕਿਸੇ ਵੀ ਤਰੀਕੇ ਨਾਲ ਸਿੱਧੇ ਤੌਰ ‘ਤੇ ਚੋਣ ਦੇ ਕੰਮ ਨਾਲ ਜੁੜੇ ਹੋਏ ਹਨ ਜਾਂ ਸੁਪਰਵਾਈਜ਼ਰੀ ਸਮਰੱਥਾ ਰੱਖਦੇ ਹਨ।

ਚੋਣਾਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਦੇ ਮਕਸਦ ਨਾਲ ਕਿਸੇ ਵੀ ਢੰਗ ਨਾਲ ਚੋਣ ਪ੍ਰਕਿਰਿਆ ਭੰਗ ਕਰਨ ਵਾਲਿਆਂ ਵਿਰੁੱਧ ਕਮਿਸ਼ਨ ਵੱਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਗਈ ਹੈ।

Back to top button