Punjab
ਪੰਜਾਬ ਰੋਡਵੇਜ਼ ਬੱਸ ਤੇ ਪਿਕਅੱਪ ਗੱਡੀ ਵਿਚਾਲੇ ਭਿਆਨਕ ਟੱਕਰ, ਕਈ ਸਵਾਰੀਆਂ ਜਖਮੀ
Terrible collision between Punjab Roadways bus and pickup truck, many passengers injured
ਜਲੰਧਰ ਦੇ ਧਰਮਕੋਟ-ਮੋਗਾ ਸੜਕ ‘ਤੇ ਪੰਜਾਬ ਰੋਡਵੇਜ਼ ਬੱਸ ਤੇ ਪਿਕਅੱਪ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਰੋਡਵੇਜ਼ ਦੀ ਬੱਸ ਤੇ ਗੱਡੀ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਸੜਕ ਤੋਂ ਕਈ ਫੁੱਟ ਹੇਠਾਂ ਜਾ ਡਿੱਗੀ, ਜਦਕਿ ਪਿਕਅੱਪ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਐਂਬੁਲੈਂਸ ਰਾਹੀਂ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ।