
ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਅੱਜ ਤਿੰਨ ਦਿਨਾਂ ਦੀ ਹੜਤਾਲ ‘ਤੇ ਚਲੇ ਗਏ ਹਨ। ਜਿਸ ਕਾਰਨ ਪੰਜਾਬ ‘ਚ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ 3 ਦਿਨਾਂ ਤੱਕ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕੇ ਜੇ ਸਰਕਾਰ ਨੇ ਉਹਨਾਂ ਦੀ ਨਾ ਸੁਣੀ ਤਾਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਮੰਗ ਪੂਰੀ ਨਾ ਹੋਣ ਤੱਕ ਵੱਡਾ ਸੰਘਰਸ਼ ਕੀਤਾ ਜਾਵੇਗਾ।