ਪੰਜਾਬ ਵਕਫ ਬੋਰਡ ਦੀ ਕਾਰਜਪ੍ਰਣਾਲੀ ਤੋਂ ਪ੍ਰਦੇਸ਼ ਦੇ ਮੁਸਲਮਾਨਾਂ ‘ਚ ਖੁਸ਼ੀ ਦੀ ਲਹਿਰ, ਐਮ. ਐਫ. ਫਾਰੂਕੀ ADGP ਦਾ ਵਿਸ਼ੇਸ਼ ਸਨਮਾਨ

ਅੱਜ ਇੱਥੇ ਪੀ.ਏ. ਪੀ ਜਲੰਧਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਵਕਫ ਬੋਰਡ ਦੇ ਐਡਮਿਨਿਸਟਰੇਟਰ ਜਨਾਬ ਐਮ. ਐਫ. ਫਾਰੂਕੀ (ਆਈਪੀਐਸ ) ਏਡੀਜੀਪੀ ਦਾ ਵਿਸ਼ੇਸ਼ ਸਨਮਾਨ ਕੀਤਾ ।
ਇਸ ਮੌਕੇ ‘ਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਜਨਾਬ ਫਾਰੁਕੀ ਸਾਹਿਬ ਦੀ ਅਗੁਵਾਈ ‘ਚ ਪੰਜਾਬ ਵਕਫ ਬੋਰਡ ਚੰਗਾ ਕੰਮ ਕਰ ਰਿਹਾ ਹੈ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਵਕਫ ਬੋਰਡ ਵੱਲੋਂ ਪੰਜਾਬ ਦੇ ਸਾਰੇ ਜਿਲਿ•ਆਂ ‘ਚ ਮੁਸਲਮਾਨਾਂ ਨੂੰ ਮਸਜਿਦਾਂ ਅਤੇ ਮਦਰਸਿਆਂ ਲਈ ਫੰਡ ਦਿੱਤੇ ਜਾ ਰਹੇ ਹਨ।
ਸ਼ਾਹੀ ਇਮਾਮ ਨੇ ਕਿਹਾ ਕਿ ਵਕਫ ਬੋਰਡ ਦੀਆਂ ਜਾਇਦਾਦਾਂ ਦੀ ਦੇਖ-ਰੇਖ ਵੀ ਪਹਿਲਾਂ ਨਾਲੋਂ ਜ਼ਿਆਦਾ ਮੁਸਤੈਦੀ ਨਾਲ ਕੀਤੀ ਜਾ ਰਹੀ ਹੈ ਅਤੇ ਆਬਾਦੀ ਦੇ ਲਿਹਾਜ਼ ਨਾਲ ਕਬਰੀਸਤਾਨ ਰਿਜਰਵ ਕੀਤੇ ਜਾਣਾ ਬਹੁਤ ਹੀ ਚੰਗਾ ਕਾਰਜ ਹੈ। ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਜਨਾਬ ਐਮ.ਐਫ. ਫਾਰੁਕੀ ਸਾਹਿਬ ਨੇ ਵਕਫ ਬੋਰਡ ਦੀ ਹੁਣ ਤੱਕ ਚੰਗੀ ਅਗੁਵਾਈ ਕੀਤੀ ਹੈ ਜਿਸਦੇ ਲਈ ਉਹ ਵਧਾਈ ਦੇ ਪਾਤਰ ਹਨ ।