
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁੱਖ ਮੰਤਰੀਆਂ ਨੇ ਝੂਠ ਬੋਲਣ ਦਾ ਠੇਕਾ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੋਵੇਂ ਮੁੱਖ ਮੰਤਰੀ ਖ਼ਬਰਾਂ ‘ਚ ਬਣੇ ਰਹਿਣ ਲਈ ਦੋਸ਼ ਲਗਾਉਂਦੇ ਹਨ। ਪੰਜਾਬ ਵਿੱਚ ਸੰਵਿਧਾਨਕ ਸੰਸਥਾਵਾਂ ਦਾ ਵੀ ਘਾਣ ਕੀਤਾ ਜਾ ਰਿਹਾ ਹੈ। ਦਿੱਲੀ ‘ਚ LG ਅਤੇ ਪੰਜਾਬ ‘ਚ ਰਾਜਪਾਲ ‘ਤੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ ਜਨਤਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਵਿਧਾਨ ਸਭਾ ਦੀ ਦੁਰਵਰਤੋਂ ਕਰਕੇ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।