ਪੰਜਾਬ ਵਿੱਚ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ
Public holiday declared in Punjab on Tuesday, schools, colleges and government offices will remain closed

Public holiday declared in Punjab on Tuesday, schools, colleges and government offices will remain closed
ਪੰਜਾਬ ਵਿੱਚ ਮੰਗਲਵਾਰ, 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਇਸ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾ ਰਹੀ ਹੈ। ਇਸ ਕਰਕੇ, ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ, 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਸਮਾਗਮ ਸ਼ੁਰੂ ਹੋ ਗਏ ਹਨ, ਜੋ ਸਾਲ ਦੇ ਅੰਤ ਤੱਕ ਜਾਰੀ ਰਹਿਣਗੇ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਧਾਰਮਿਕ ਆਯੋਜਨ ਦਾ ਐਲਾਨ ਕੀਤਾ ਗਿਆ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।






