
ਪੰਜਾਬ ਵਿੱਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿਚ 10 ਜੂਨ 2024 ਨੂੰ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਬੰਦ ਰਹਿਣਗੀਆਂ।
ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।
