ਪੰਜਾਬ ਵਿੱਚ 12 ਵੱਡੇ ਅਧਿਕਾਰੀਆਂ ਦੇ ਹੋਏ ਤਬਾਦਲੇ, ਕੇਂਦਰੀ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ
12 senior officials transferred in Punjab, major reshuffle in central administration

12 senior officials transferred in Punjab, major reshuffle in central administration
ਪੰਜਾਬ ਸਰਕਾਰ ਨੇ 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਕਾਡਰ ਵਿੱਚ ਮਹੱਤਵਪੂਰਨ ਪ੍ਰਸ਼ਾਸਕੀ ਬਦਲਾਅ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਵਿੱਚ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਦੋਂ ਕਿ ਹੋਰਾਂ ਨੂੰ ਨਵੇਂ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਤਬਾਦਲੇ ਸੂਚੀ ਵਿੱਚ ਪ੍ਰਦੀਪ ਕੁਮਾਰ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਦਿਵਿਆ ਸਿੰਗਲਾ, ਜਿਨਸੂ ਬਾਂਸਲ ਅਤੇ ਕਰਮਜੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਨਵੀਆਂ ਅਸਾਮੀਆਂ ‘ਤੇ ਤਰੱਕੀ ਦਿੱਤੀ ਗਈ ਹੈ। ਲਕਸ਼ਯ ਕੁਮਾਰ ਨੂੰ ਮੋਗਾ ਤਬਦੀਲ ਕਰ ਦਿੱਤਾ ਗਿਆ ਹੈ, ਅਤੇ ਅਮਨਦੀਪ ਚਾਵਲਾ ਅਤੇ ਨਵਕੀਰਤ ਸਿੰਘ ਰੰਧਾਵਾ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੰਦੀਪ ਸਿੰਘ, ਲਵਪ੍ਰੀਤ ਕੌਰ ਅਤੇ ਜਸਕਰਨਜੀਤ ਸਿੰਘ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ
ਜਦੋਂ ਕਿ ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਵੀ ਨਵੇਂ ਚਿਹਰੇ ਨਜ਼ਰ ਆਉਣਗੇ। ਕੁਝ ਅਧਿਕਾਰੀਆਂ ਨੂੰ ਪ੍ਰਿੰਸੀਪਲ, ਸਟੇਟ ਪਟਵਾਰ ਟ੍ਰੇਨਿੰਗ ਸਕੂਲ, ਜਲੰਧਰ, ਅਤੇ ਡਿਪਟੀ ਡਾਇਰੈਕਟਰ, ਲੈਂਡ ਰਿਕਾਰਡ ਵਰਗੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਵੀ ਦਿੱਤੀਆਂ ਗਈਆਂ ਹਨ
ਸੀਨੀਅਰ IAS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਲਿਸਟ ‘ਚ ਵੇਖੋ
ਕੇਂਦਰੀ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਿਸ ਨੇ ਅਧਿਕਾਰੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਕੇਂਦਰੀ ਪ੍ਰਸ਼ਾਸਨ ‘ਚ ਫੇਰਬਦਲ ਕਰਦਿਆਂ ਸੀਨੀਅਰ IAS ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ। ਇਨ੍ਹਾਂ ਵਿੱਚ ਕਈ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ। ਜਿਨ੍ਹਾਂ ਵਿੱਚ ਮਨੀਸ਼ ਭਾਰਦਵਾਜ, ਸੌਰਭ ਵਿਜੇ, ਨੀਲਕੰਠ ਐਸ. ਪ੍ਰਿਯਾਂਕ ਭਾਰਤੀ, ਰਿਚਾ ਮਿਸ਼ਰਾ ਸ਼ਾਮਲ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾ ਅਧਿਕਾਰੀਆਂ ਦੇ ਅਹੁਦਿਆਂ ‘ਚ ਬਦਲਾਅ ਕੀਤਾ ਗਿਆ ਹੈ। ਇਸਦੇ ਤਹਿਤ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ‘ਚ ਵਧੀਕ ਸਕੱਤਰ ਪੱਧਰ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ Priyank Bharti( IAS) ਨੂੰ ਰਾਸ਼ਟਰੀ ਸੂਚਨਾ ਕੇਂਦਰ ਦੇ Director General ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਦੇ 2 ਆਈਏਐਸ ਅਧਿਕਾਰੀ, ਪ੍ਰਿਯਾਂਕ ਭਾਰਤੀ ਅਤੇ ਨੀਲਕੰਠ ਐਸ. ਉਨ੍ਹਾਂ ਪੰਜ ਅਧਿਕਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰ ਵਿੱਚ ਸਕੱਤਰ/ਵਧੀਕ ਸਕੱਤਰ ਪੱਧਰ ਦੇ ਮੁੱਖ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ।











