EducationPunjab

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਵਿਦਿਆਰਥੀਆਂ ਲਈ ਨਵਾਂ ਫਰਮਾਨ ਕੀਤਾ ਜਾਰੀ

Punjab School Education Board issues new directive for 10th-grade students

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਇੱਕ ਨਵੇਂ ਹੁਕਮ ਨੇ 10ਵੀਂ ਜਮਾਤ ਦੇ ਵਿਦਿਆਰਥੀਆਂ, ਮਾਪਿਆਂ ਤੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀ ਚਿੰਤਾ ਵਧਾ ਦਿੱਤੀ ਹੈ। ਬੋਰਡ ਨੇ ਸੈਸ਼ਨ 2026-27 ਲਈ 10ਵੀਂ ਜਮਾਤ ਦੀ ਪ੍ਰੀਖਿਆ ਤੇ ਦਾਖ਼ਲੇ ਨਾਲ ਸਬੰਧਤ ਪ੍ਰਕਿਰਿਆ ‘ਚ ਰਜਿਸਟਰਾਰ ਜਨਮ ਤੇ ਮੌਤ ਵੱਲੋਂ ਜਾਰੀ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ।

ਬੋਰਡ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਸਕੂਲਾਂ ਨੂੰ 30 ਨਵੰਬਰ ਤੱਕ ਸਾਰੇ ਸਬੰਧਤ ਵਿਦਿਆਰਥੀਆਂ ਦੇ ਡਿਜੀਟਲ ਜਨਮ ਸਰਟੀਫਿਕੇਟ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰਨੇ ਹੋਣਗੇ। ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਤੈਅ ਸਮੇਂ ਅੰਦਰ ਸਰਟੀਫਿਕੇਟ ਅਪਲੋਡ ਨਹੀਂ ਕੀਤਾ ਗਿਆ ਤਾਂ ਵਿਦਿਆਰਥੀਆਂ ਦੀ 10ਵੀਂ ਜਮਾਤ ਦੀ ਫਾਈਨਲ ਮਾਰਕਸ਼ੀਟ ਤੇ ਸਰਟੀਫਿਕੇਟ ‘ਤੇ ਜਨਮ ਮਿਤੀ ਦਰਜ ਨਹੀਂ ਕੀਤੀ ਜਾਵੇਗੀ।

ਇਹ ਨਿਯਮ ਸਿਰਫ਼ ਪੰਜਾਬ ‘ਚ ਜਨਮੇ ਵਿਦਿਆਰਥੀਆਂ ‘ਤੇ ਲਾਗੂ ਕੀਤਾ ਗਿਆ ਹੈ, ਜਦਕਿ ਦੂਜੇ ਸੂਬਿਆਂ ਤੋਂ ਆ ਕੇ ਪੰਜਾਬ ਦੇ ਸਕੂਲਾਂ ‘ਚ ਪੜ੍ਹ ਰਹੇ ਬੱਚਿਆਂ ਨੂੰ ਇਸ ਸ਼ਰਤ ਤੋਂ ਛੋਟ ਦਿੱਤੀ ਗਈ ਹੈ। ਬੋਰਡ ਦੇ ਇਸ ਫੈਸਲੇ ਨੂੰ ਲੈ ਕੇ ਹੁਣ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਵੱਖ-ਵੱਖ ਸਕੂਲ ਪ੍ਰਬੰਧਕਾਂ ਨੇ ਇਤਰਾਜ਼ ਜਤਾਉਣਾ ਸ਼ੁਰੂ ਕਰ ਦਿੱਤਾ ਹੈ।

ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਦੋਂ ਬੋਰਡ ਪਹਿਲਾਂ ਹੀ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਮਾਰਕਸ਼ੀਟਾਂ ‘ਤੇ ਵਿਦਿਆਰਥੀਆਂ ਦੀ ਜਨਮ ਮਿਤੀ ਦਰਜ ਕਰ ਚੁੱਕਾ ਹੈ ਤਾਂ ਹੁਣ ਦਸਵੀਂ ਜਮਾਤ ‘ਚ ਨਵੀਂ ਸ਼ਰਤ ਲਾਗੂ ਕਰਨ ਦੀ ਕੀ ਲੋੜ ਹੈ? ਉਨ੍ਹਾਂ ਮੁਤਾਬਕ ਬੋਰਡ ਕੋਲ ਬੱਚਿਆਂ ਦੀ ਜਨਮ ਮਿਤੀ ਦਾ ਰਿਕਾਰਡ ਪਹਿਲਾਂ ਤੋਂ ਮੌਜੂਦ ਹੈ, ਇਸ ਲਈ ਮੁੜ ਡਿਜੀਟਲ ਸਰਟੀਫਿਕੇਟ ਮੰਗਣਾ ਬੇਵਜ੍ਹਾ ਪਰੇਸ਼ਾਨੀ ਪੈਦਾ ਕਰ ਸਕਦਾ ਹੈ।

Back to top button