ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਸੂਬਾ ਸਰਕਾਰ ਤੇ ਦਿੱਲੀ ਸਰਕਾਰ ਵੱਲੋਂ ਕੇਂਦਰ ਨੂੰ ਪਰਾਲੀ ‘ਤੇ ਇਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ 1500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇ ਤੇ ਇਸ ਤੋਂ ਬਾਅਦ ਫਿਰ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ 500-500 ਰੁਪਏ ਦੇਵੇਗੀ ਪਰ ਕੇਂਦਰ ਵੱਲੋਂ ਸੂਬਾ ਸਰਕਾਰ ਤੇ ਦਿੱਲੀ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਹੈ।
ਇਹ ਜਾਣਕਾਰੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ ਜਿਸ ਬਾਰੇ ਅਸੀਂ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਫਿਰ ਤੋਂ ਗੱਲਬਾਤ ਕਰਾਂਗੇ।