ChandigarhPunjab
ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ‘ਤੇ ਲਗਾਈ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰਾਈਵੇਟ ਏਡਿਡ ਕਾਲਜਾਂ ’ਚ ਸਹਾਇਕ ਪ੍ਰੋਫੈਸਰਾਂ ਦੀ ਸੇਵਾਵਾਂ ਰੈਗੂਲਰ ਕਰਨ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਜਿਸ ਕਰਕੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਜਿਨ੍ਹਾਂ ਨੂੰ ਪੱਕਾ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਉਹ ਸਾਰੇ ਸਹਾਇਕ ਪ੍ਰੋਫੈਸਰ 2015 ਤੋਂ ਵੱਖ ਵੱਖ ਕਾਲਜਾਂ ’ਚ ਕਾਂਟਰੇਕਟ ’ਤੇ ਕੰਮ ਕਰ ਰਹੇ ਹਨ। ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਰੈਗੁਲਰ ਕਰਨ ਦੇ ਲਈ ਸਰਕਾਰ ਨੇ 14 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ।