Uncategorized

ਪੰਜਾਬ ਸਰਕਾਰ ਨੂੰ 700 ਕਰੋੜ ਦਾ ਨੁਕਸਾਨ ਪਹੁੰਚਾਉਣ ਵਾਲਾ ਜੁਆਇੰਟ ਡਾਇਰੈਕਟਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ‘ਤੇ ਡੀਰਜਿਸਟਰ ਕਰ ਦਿੱਤਾ ਸੀ, ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਅਤੇ ਵੱਖ-ਵੱਖ ਅਦਾਲਤਾਂ ਵਿਚ ਕੇਸਾਂ ਦਾ ਸਾਹਮਣਾ ਕਰਨਾ ਪਿਆ। ਉਕਤ ਮੁਲਜ਼ਮ ਨੂੰ ਅੱਜ ਐਸ.ਏ.ਐਸ. ਨਗਰ ਦੀ ਇਕ ਅਦਾਲਤ ਵਿਚ ਪੇਸ਼ ਕਰਕੇ ਵਿਜੀਲੈਂਸ ਬਿਊਰੋ ਨੇ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਬਿਊਰੋ ਵੱਲੋਂ ਪਹਿਲਾਂ ਹੀ ਮੁਕੱਦਮਾ ਨੰਬਰ 01 ਮਿਤੀ 05-01-2023 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 201, 120- ਬੀ. ਤਹਿਤ ਥਾਣਾ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਦਰਜ ਹੈ, ਜਿਸ ਵਿਚ ਹੁਣ ਤੱਕ 9 ਮੁਲਜ਼ਮ ਅਧਿਕਾਰੀ/ਕਰਮਚਾਰੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਜੋ ਨਿਆਂਇਕ ਹਿਰਾਸਤ ਅਧੀਨ ਜੇਲ ਵਿਚ ਬੰਦ ਹਨ।

ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਤਫ਼ਤੀਸ਼ ਦੌਰਾਨ ਬੀਤੇ ਦਿਨ 31-03-2023 ਨੂੰ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਵਾਸੀ ਮਕਾਨ ਨੰਬਰ 1397, ਸੈਕਟਰ 68, ਐਸ.ਏ.ਐਸ. ਨਗਰ ਨੂੰ ਇਸ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ।

Leave a Reply

Your email address will not be published.

Back to top button