Punjab

ਪੰਜਾਬ ਸਰਕਾਰ ਨੇ ਕਸਿਆ ਪੁਲਿਸ ਵਿਭਾਗ ਤੇ ਸ਼ਿਕੰਜਾ, ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ 10,497 ਮੁਲਾਜ਼ਮਾਂ ਦੇ ਤਬਾਦਲੇ

Punjab Govt transfers 10,497 police personnel from Kasya Police Department and Shikanja, from Constable to Inspector, from Constable to Inspector

ਸੂਬੇ ‘ਚ ਸਰਕਾਰ ਹੋਣ ਦੇ ਬਾਵਜੂਦ ‘ਆਪ’ ਨੂੰ ਲੋਕ ਸਭਾ ਚੋਣਾਂ ‘ਚ 10 ਸੀਟਾਂ ‘ਤੇ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਸਿਰਫ ਤਿੰਨ ਸੀਟਾਂ ‘ਤੇ ਹੀ ਜਿੱਤ ਹਾਸਲ ਕਰ ਸਕੀ। ਇਹੀ ਕਾਰਨ ਹੈ ਕਿ ਸਰਕਾਰ ਨੇ ਹੁਣ ਵੱਡੇ ਪ੍ਰਸ਼ਾਸਨਿਕ ਫੇਰ-ਬਦਲ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਬਦਲਾਅ ਦੀ ਲੋਕਾਂ ਵੱਲੋਂ ਜ਼ਮੀਨੀ ਪੱਧਰ ‘ਤੇ ਵੀ ਮੰਗ ਕੀਤੀ ਜਾ ਰਹੀ ਸੀ। ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਪੁਲਿਸ ਵਿਭਾਗ ਉਪਰ ਸ਼ਿਕੰਜਾ ਕੱਸਿਆ ਹੈ। ਇਸ ਲਈ ਸਰਕਾਰ ਨੇ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਤੱਕ ਦੇ 10,497 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਸਰਕਾਰ ਨੇ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਇਹ ਫੇਰਬਦਲ ਭਵਿੱਖ ਵਿੱਚ ਵੀ ਜਾਰੀ ਰਹੇਗਾ। 

ਹਾਸਲ ਜਾਣਕਾਰੀ ਮੁਤਾਬਕ ਇਸ ਸਬੰਧੀ ਵੱਖ-ਵੱਖ ਪੱਧਰਾਂ ‘ਤੇ ਮੀਟਿੰਗਾਂ ਚੱਲ ਰਹੀਆਂ ਹਨ ਤੇ ਜਲਦੀ ਹੀ ਇਸ ਨੂੰ ਲਾਗੂ ਕੀਤਾ ਜਾ ਸਕਦਾ ਹੈ। ਸਰਕਾਰ ਨੇ ਮਾਲਵਾ ਖੇਤਰ ਵਿੱਚ ਪੁਲਿਸ ਵਿਭਾਗ ਵਿੱਚ ਸਭ ਤੋਂ ਵੱਡਾ ਫੇਰਬਦਲ ਕੀਤਾ ਹੈ। ਇੱਥੇ ਹੀ ‘ਆਪ’ ਨੂੰ ਲੋਕ ਸਭਾ ਚੋਣਾਂ ‘ਚ ਸਭ ਤੋਂ ਵੱਧ ਨੁਕਸਾਨ ਹੋਇਆ ਸੀ। ਮਾਲਵਾ ਪੰਜਾਬ ਦਾ ਸਭ ਤੋਂ ਵੱਡਾ ਸਿਆਸੀ ਖੇਤਰ ਹੈ। ਲੋਕ ਸਭਾ ਦੀਆਂ ਸਭ ਤੋਂ ਵੱਧ ਅੱਠ ਸੀਟਾਂ ਵੀ ਇਸੇ ਖੇਤਰ ਵਿੱਚ ਆਉਂਦੀਆਂ ਹਨ।

Back to top button