ਅਣਅਧਿਕਾਰਤ ਕਲੋਨੀਆਂ ‘ਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨਓਸੀ ਲਈ ਅਰਜ਼ੀਆਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਐਨਓਸੀ ਹਾਸਿਲ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ ਉਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਤੋਂ ਲੈ ਕੇ ਇਨ੍ਹਾਂ ਦੇ ਨਿਬੇੜੇ ਤੱਕ ਦੀ ਸਮੁੱਚੀ ਪ੍ਰਕਿਰਿਆ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਐਨਓਸੀ ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵੱਧ ਤੋਂ ਵੱਧ 21 ਕੰਮਕਾਜੀ ਦਿਨਾਂ ਦੀ ਸਮਾਂ ਹੱਦ ਵੀ ਮਿੱਥੀ ਗਈ ਹੈ।
ਜਾਣਕਾਰੀ ਅਨੁਸਾਰ ਅਣਅਧਿਕਾਰਤ ਕਲੋਨੀਆਂ ਵਿਚਲੀਆਂ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐੱਨਓਸੀ ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਬੇੜੇ ਨੂੰ ਯਕੀਨੀ ਬਣਾਉਣ ਲਈ ਸਮੁੱਚੀ ਪ੍ਰਕਿਰਿਆ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਐੱਨਓਸੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਵੱਧ ਤੋਂ ਵੱਧ 21 ਕੰਮ-ਕਾਜੀ ਦਿਨਾਂ ਦੀ ਸਮਾਂ-ਸੀਮਾ ਵੀ ਮਿੱਥਿਆ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਰੈਗੂਲਰਾਈਜ਼ੇਸ਼ਨ ਦੀ ਇਹ ਸਹੂਲਤ ਸਿਰਫ਼ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਲੋਨੀਆਂ ‘ਚ ਪੈਂਦੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਸਬੰਧਤ ਵਿਅਕਤੀ ਹੁਣ ਅਜਿਹੀਆਂ ਕਲੋਨੀਆਂ ਵਿਚਲੇ ਪਲਾਟਾਂ ਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਬਣੇ ਪੋਰਟਲ ‘ਤੇ ਪਹੁੰਚ ਕਰ ਸਕਦੇ ਹਨ, ਜਿਸ ਸਬੰਧੀ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਇਸ ਪੋਰਟਲ ‘ਤੇ ਵੱਡੀ ਗਿਣਤੀ ਸੁਵਿਧਾਵਾਂ ਜਿਵੇਂ ਕਿ ਬਿਨੈ-ਪੱਤਰ ਜਮ੍ਹਾਂ ਕਰਨਾ, ਆਨਲਾਈਨ ਫੀਸ ਦਾ ਭੁਗਤਾਨ, ਅਰਜ਼ੀ ਦੀ ਸਥਿਤੀ ਦੀ ਜਾਂਚ ਅਤੇ ਇਸ ਦਾ ਆਨਲਾਈਨ ਨਿਪਟਾਰਾ ਆਦਿ ਉਪਲੱਬਧ ਹਨ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐਮਸੀ ਤੇ ਐਮਸੀ ਖੇਤਰ ਦੇ ਬਾਹਰ ਪੈਂਦੇ ਪਲਾਟਾਂ ਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਹੈ।
In Etsy, Amazon, eBay, Shopify https://pint77.com Pinterest+SEO +II = high sales results