JalandharPunjab

ਸਰੀਰ ‘ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਤੁਕਾਂ ਦੇ ਟੈਟੂ ਬਣਵਾਉਣ ਵਾਲਿਆਂ ਨੂੰ ਚਿਤਾਵਨੀ

ਸਿੱਖਾਂ ਦੇ ਧਾਰਮਿਕ ਚਿੰਨ੍ਹ ਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਵਰਜਦਿਆਂ ਸ਼੍ਰੋਮਣੀ ਕਮੇਟੀ ਨੇ ਅਜਿਹੀ ਬੇਅਦਬੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਲੋਕਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਨਾ ਕਰਨ ਲਈ ਕਿਹਾ ਗਿਆ ਹੈ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੂਨ 2013 ਵਿੱਚ ਇਸ ਸਬੰਧੀ ਇੱਕ ਹੁਕਮਨਾਮਾ ਜਾਰੀ ਕਰਦਿਆਂ ਸਰੀਰ ’ਤੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਾਉਣ ਤੋਂ ਵਰਜਿਆ ਗਿਆ ਸੀ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ਿਕਾਇਤ  ਇੱਕ ਲੜਕੀ ਖ਼ਿਲਾਫ਼ ਹੈ, ਜਿਸ ਨੇ ਆਪਣੀ ਲੱਤ ’ਤੇ ਸਿੱਖ ਧਾਰਮਿਕ ਚਿੰਨ੍ਹ ਦਾ ਟੈਟੂ ਬਣਵਾਇਆ ਹੋਇਆ ਹੈ।

Related Articles

One Comment

Leave a Reply

Your email address will not be published.

Back to top button