PoliticsPunjab

ਪੰਜਾਬ ਸਰਕਾਰ ਨੇ 3 ਨਵੇਂ ਰਾਜ ਸੂਚਨਾ ਕਮਿਸ਼ਨਰ ਕੀਤੇ ਨਿਯੁਕਤ

Punjab Government has appointed three new State Information Commissioners

 ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਖਾਲੀ ਪਈਆਂ ਪੰਜ ਅਸਾਮੀਆਂ ਵਿਚੋਂ ਤਿੰਨ ਆਸਾਮੀਆਂ ‘ਤੇ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਕਾਇਦਾ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਧਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਉਤੇ ਸੁਣਵਾਈ ਦੌਰਾਨ ਸਰਕਾਰ ਨੇ ਹਾਈ ਕੋਰਟ ਨੂੰ 30 ਅਗਸਤ ਤੋਂ ਪਹਿਲਾਂ ਪਹਿਲਾਂ ਅਸਾਮੀਆਂ ਭਰਨ ਦਾ ਭਰੋਸਾ ਦਿੱਤਾ ਸੀ।

ਜਲੰਧਰ ਦੇ ਇਸ ਹਸਪਤਾਲ ‘ਚ ਮਾਂ ਦਾ ਇਲਾਜ ਕਰਵਾਉਣ ਆਈ ਕੁੜੀ ਨਾਲ ਕੀਤਾ ਬਲਾਤਕਾਰ

ਜਾਣਕਾਰੀ ਅਨੁਸਾਰ ਪ੍ਰਸ਼ਾਸਕੀ ਸੁਧਾਰ ਤੇ ਪਬਲਿਕ ਸ਼ਿਕਾਇਤਾਂ ਵਿਭਾਗ ਵੱਲੋਂ ਸੰਦੀਪ ਸਿੰਘ ਧਾਲੀਵਾਲ ਪੁੱਤਰ ਕਰਮ ਸਿੰਘ ਧਾਲੀਵਾਲ ਵਾਸੀ ਡੋਗਰ ਬਸਤੀ ਫਰੀਦਕੋਟ, ਵਰਿੰਦਰਜੀਤ ਸਿੰਘ ਵਲਿੰਗ ਵਾਸੀ ਮਕਾਨ ਨੰਬਰ 22, ਯਾਦਵਿੰਦਰਾ ਕਾਲੋਨੀ ਪਟਿਆਲਾ ਅਤੇ ਭੁਪਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ 1009 ਸੈਕਟਰ 43 ਬੀ ਚੰਡੀਗੜ੍ਹ ਨੂੰ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਭਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਸੋਮਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੀ ਅੰਡਰ ਸੈਕਟਰੀ ਦਵਿੰਦਰ ਕੌਰ ਨੇ ਸਟੇਟਸ ਰਿਪੋਰਟ ਦਾਇਰ ਕਰਕੇ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

Back to top button