JalandharPunjab

ਪੰਜਾਬ ਸਰਕਾਰ ਵਲੋਂ ਡਿਫਾਲਟਰ ਬਿਜਲੀ ਖਪਤਕਾਰਾਂ ਲਈ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਡਿਫਾਲਟਰ ਬਿਜਲੀ ਖੱਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦਿਆਂ ਬਿਜਲੀ ਬਿੱਲਾਂ ਦੇ ਬਕਾਏ ਭੁਗਤਾਉਣ ਵਾਲਿਆਂ ਦੇ ਲਈ OTS ਸਕੀਮ ਜਾਰੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਅਤੇ ਲਿਖਿਆ, “ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ। ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ।

OTS ਸਕੀਮ ਦੇ ਮੁੱਖ ਪ੍ਰਾਵਧਾਨ ਹੇਠ ਲਿਖੇ ਅਨੁਸਾਰ ਹਨ :

ਮੁੱਖ ਮੰਤਰੀ ਨੇ ਕਿਹਾ ਕਿ ਓ ਟੀ.ਐਸ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ਉਤੇ ਵਿਆਜ 9 ਫੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਕੇਵਲ ਛੇ ਮਹੀਨਿਆਂ ਲਈ ਹੀ ਲਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦੋਂ ਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ। ਉਨ੍ਹਾਂ ਕਿਹਾ ਕਿ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਲੇਟ ਅਦਾਇਗੀ ਉਤੇ 18 ਫੀਸਦੀ ਕੰਪਾਉਂਡਿਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ ਅਤੇ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਤੱਕ ਦੇ ਪੂਰੇ ਸਮੇਂ ਦੇ ਫਿਕਸਡ ਚਾਰਜਿਜ਼ ਲਏ ਜਾਂਦੇ ਸਨ, ਜੋ ਹੁਣ ਬਿਲਕੁਲ ਬੰਦ ਕਰ ਦਿੱਤੇ ਗਏ ਹਨ।

One Comment

Leave a Reply

Your email address will not be published.

Back to top button