Jalandhar
ਪੰਜਾਬ ਸਰਕਾਰ ਵਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ
Punjab government orders all deputy commissioners to confiscate properties of drug dealers

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ NDPS ਮਾਮਲਿਆਂ ਵਿਚ ਵੱਡੀ ਕਾਰਵਾਈ ਕੀਤੀ ਜਾਵੇ ਤੇ ਜੇਕਰ NDPS ਐਕਟ ਅਧੀਨ ਕਿਸੇ ਵੀ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਜੇਕਰ ਉਸ ਦੀ ਜਾਇਦਾਦ ਸਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਆਪ ਵੱਲੋਂ ਫੌਰੀ ਤੌਰ ‘ਤੇ ਸਬੰਧਤ ਪੁਲਿਸ ਅਧਿਕਾਰੀ ਨੂੰ ਦਿੱਤੀ ਜਾਵੇ। ਕਿਸੇ ਤਰ੍ਹਾਂ ਦੀ ਢਿੱਲ ਨਾ ਦਿੱਤੀ ਜਾਵੇ।