ਵਿਜੀਲੈਂਸ ਵਲੋਂ ਆਰਟੀਏ ਦਫ਼ਤਰ ‘ਤੇ ਛਾਪਾ, ਰਿਸ਼ਵਤਖੋਰ ਕਲਰਕ ਰੰਗੇ ਹੱਥੀਂ ਗ੍ਰਿਫ਼ਤਾਰ
Vigilance raids RTA office, arrests bribe-taking clerk red-handed

Vigilance raids RTA office, arrests bribe-taking clerk red-handed
ਭ੍ਰਿਸ਼ਟਾਚਾਰ ਖਿਲਾਫ ਵਿੱਡੀ ਮੁਹਿੰਮ ਤਹਿਤ ਵਿਜੀਲੈਂਸ ਟੀਮ ਨੇ ਬਠਿੰਡਾ ਆਰਟੀਏ ਦਫ਼ਤਰ ‘ਤੇ ਛਾਪਾ ਮਾਰਿਆ ਅਤੇ ਇੱਕ ਰਿਸ਼ਵਤਖੋਰ ਕਲਰਕ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਕਲਰਕ ਡੇਵਿਡ ਕੁਮਾਰ ਨੂੰ 2,700 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਛਾਪੇਮਾਰੀ ਦਾ ਪਤਾ ਲੱਗਦਿਆਂ ਹੀ ਸਟਾਫ਼ ਮੈਂਬਰ ਭੱਜ ਗਏ। ਵਿਜੀਲੈਂਸ ਟੀਮ ਨੇ ਮੁਲਜ਼ਮ ਕਲਰਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਵਿਭਾਗ ਵਿੱਚ ਤੈਨਾਤ ਇੰਸਪੈਕਟਰ ਰਾਜਨਦੀਪ ਕੌਰ ਨੇ ਦੱਸਿਆ ਕਿ “ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਆਰਟੀਓ ਦਫਤਰ ਵਿੱਚ ਤੈਨਾਤ ਕਲਰਕ ਡੈਵਿਡ ਵੱਲੋਂ ਆਰਸੀ ਵੈਰੀਫਾਈ ਕਰਨ ਲਈ 3000 ਦੇ ਕਰੀਬ ਰਕਮ ਮੰਗੀ ਜਾ ਰਹੀ ਹੈ। ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਵੱਲੋਂ 2700 ਰੁਪਏ ਵਿੱਚ ਸੌਦਾ ਤੈਅ ਕਰਕੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। ਸ਼ਿਕਾਇਤ ਦੇ ਆਧਾਰ ‘ਤੇ, ਵਿਜੀਲੈਂਸ ਨੇ ਮੁਲਜ਼ਮ ਨੂੰ ਫੜਨ ਲਈ ਜਾਲ ਵਿਛਾਇਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਆਰਟੀਏ ਦਫ਼ਤਰ ਦਾ ਕਲਰਕ ਡੇਵਿਡ ਕੁਮਾਰ ਸ਼ਿਕਾਇਤਕਰਤਾ ਤੋਂ 2700 ਰੁਪਏ ਰਿਸ਼ਵਤ ਲੈ ਰਿਹਾ ਸੀ, ਤਾਂ ਵਿਜੀਲੈਂਸ ਟੀਮ ਨੇ ਉਸਨੂੰ ਮੌਕੇ ‘ਤੇ ਦਬੋਚ ਲਿਆ ਅਤੇ ਡੈਵਿਡ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।”








