Education

ਪੰਜਾਬ ਸਰਕਾਰ ਵਲੋਂ LKG ਅਤੇ UKG ਜਮਾਤਾਂ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਦਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2017 ਤੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ LKG ਅਤੇ UKG ਜਮਾਤਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 2017 ਤੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ 3,51,724 ਬੱਚਿਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਸਿੱਖਿਆ ਵਿਭਾਗ ਵੱਲੋਂ 21.10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

Back to top button