PunjabPolitics

ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਸਰਕਾਰ ਨੇ ਜਾਰੀ ਕੀਤਾ ਹੈ।

ਨੋਟੀਫਿਕੇਸ਼ਨ ਮੁਤਾਬਕ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ, ਸਰਕਾਰੀ ਸੰਸਥਾਵਾਂ ਤੇ ਵਿੱਦਿਅਕ ਇੰਸਟੀਚਿਊਟਾਂ ਵਿਚ ਗਜ਼ਟਿਡ ਛੁੱਟੀ ਰਹੇਗੀ। ਦੱਸ ਦੇਈਏ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Back to top button