Punjab
ਪੰਜਾਬ ਸਰਕਾਰ ਵੱਲੋਂ ਬੋਰਡ ਤੇ ਕਾਰਪੋਰੇਸ਼ਨ ਦੇ 28 ਚੇਅਰਮੈਨ, ਸੀ. ਵਾਈਸ ਚੇਅਰਮੈਨ, ਡਾਇਰੈਕਟਰ ਨਿਯੁਕਤ, ਦੇਖੋ ਲਿਸਟ
28 Chairman from Punjab Government, C. Vice Chairman, Director Appointed, View List
ਪੰਜਾਬ ਸਰਕਾਰ ਵੱਲੋਂ 28 ਬੋਰਡ ਤੇ ਕਾਰਪੋਰੇਸ਼ਨ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। CM ਭਗਵੰਤ ਮਾਨ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਆਉਣ ਵਾਲਿਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਦੱਸ ਦੇਈਏ ਕਿ ਇਸ ਸਬੰਧੀ CM ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਟੀਮ ਰੰਗਲਾ ਪੰਜਾਬ ਵਿੱਚ ਸ਼ਾਮਿਲ ਹੋਏ ਨਵੇਂ ਸਾਥੀਆਂ ਨੂੰ ਵਧਾਈ। ਆਓ ਮਿਲ ਕੇ ਪੰਜਾਬ ਦੀ ਤਰੱਕੀ ਦੇ ਲਈ ਕੰਮ ਕਰੀਏ।”