
ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ (Lumpy Skin Disease) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਸਬੰਧੀ ਪੰਜਾਬ ਦੇ ਸੀ.ਐਮ. ਭਗਵੰਤ ਮਾਨ (CM Bhagwant Mann) ਨੇ ਮੰਤਰੀਆਂ ਨਾਲ ਮੀਟਿੰਗ ਕੀਤੀ। ਪੰਜਾਬ ਸਰਕਾਰ ਵੱਲੋਂ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਸੀ.ਐਮ ਮਾਨ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪੰਜਾਬ ਦੀਆਂ ਸਰਹੱਦਾਂ ਅਤੇ ਦੂਜੇ ਸੂਬੇ ਦੇ ਪਸ਼ੂਆਂ ਦੀ ਐਂਟਰੀ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਪਸ਼ੂ ਮੇਲਿਆਂ ‘ਤੇ ਵੀ ਅਗਲੇ ਹੁਕਮਾਂ ਤੱਕ ਪਾਬੰਦੀ ਲਾਈ ਗਈ ਹੈ। ਮੁੱਖ ਮੰਤਰੀ ਨੇ ਹੁਕਮ ਜਾਰੀ ਕੀਤੇ ਹਨ ਕਿ ਜਾਨਵਰਾਂ ਨੂੰ ਰੱਖਣ ਵਾਲੀ ਥਾਂ ‘ਤੇ ਸਾਫ਼-ਸਫ਼ਾਈ ਰੱਖੀ ਜਾਵੇ।
ਇਸ ਸਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਪਿੰਡ-ਪਿੰਡ ਜਾ ਕੇ ਜਾਂਚ ਕੀਤੀ ਜਾਵੇ।