Punjab

ਪੰਜਾਬ ਸਰਕਾਰ ਵੱਲੋਂ 6 ਜ਼ਿਲ੍ਹਿਆਂ ਦੇ DC ਸਮੇਤ 8 IAS ਅਧਿਕਾਰੀ ਬਦਲੇ, ASI ਸਮੇਤ 3 ਮੁਲਾਜ਼ਮ ਬਰਖਾਸਤ

Punjab government transfers 8 IAS officers including DCs of 6 districts

ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਉੱਤੇ ਕਾਰਵਾਈ ਕਰਦੇ ਹੋਏ ਆਫਸਰਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਟ੍ਰਾਂਸਫਰਾਂ ਦੇ ਦੌਰ ਵਿੱਚ ਇੱਕ ਵਾਰ ਫਿਰ ਤੋਂ ਪ੍ਰਸ਼ਾਸਨਿਕ ਫੇਰਬਦਲ ਦੇਖਣ ਨੂੰ ਮਿਲਿਆ। 24 ਫਰਵਰੀ ਦੀ ਰਾਤ ਨੂੰ ਪ੍ਰਸ਼ਾਸਨਿਕ ਫੇਰਬਦਲ ਤਹਿਤ ਐਸ.ਏ.ਐਸ. ਨਗਰ ਮੋਹਾਲੀ ਸਮੇਤ ਸੱਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲ ਦਿਤੇ ਹਨ।

ਮੋਹਾਲੀ ਨਗਰ ਨਿਗਮ ਦੇ ਕਮਿਸ਼ਨਰ ਅਤੇ ਏਡੀਸੀ (ਜਨਰਲ) ਦੇ ਤਬਾਦਲੇ ਵੀ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵਲੋਂ ਜਾਰੀ ਹੁਕਮਾਂ ਮੁਤਾਬਕ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਨੂੰ ਬਦਲ ਕੇ ਐਮ ਡੀ ਵੇਅਰ ਹਾਊਸ, ਬਰਨਾਲਾ ਦੀ ਡੀਸੀ ਨੂੰ ਬਦਲ ਕੇ ਜ਼ਿਲ੍ਹਾ ਫ਼ਰੀਦਕੋਟ, ਐਸ.ਏ.ਐਸ ਨਗਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਦਲ ਕੇ ਕੋਮਲ ਮਿੱਤਲ ਨੂੰ ਐਸ.ਏ.ਐਸ ਨਗਰ ਦਾ ਨਵਾਂ ਡੀਸੀ ਲਾਇਆ ਗਿਆ ਹੈ।

ਇਸੇ ਤਰ੍ਹਾਂ ਅੰਕੁਰਜੀਤ ਸਿੰਘ ਨੂੰ ਰਾਜੇਸ਼ ਧੀਮਾਨ ਦੀ ਥਾਂ ਜ਼ਿਲ੍ਹਾ ਨਵਾਂਸ਼ਹਿਰ, ਮੋਹਾਲੀ ਤੋਂ ਤਬਦੀਲ ਕੀਤੇ ਨਿਗਮ ਕਮਿਸ਼ਨਰ ਨੂੰ ਡੀਸੀ ਬਰਨਾਲਾ ਅਤੇ ਇਸੇ ਤਰ੍ਹਾਂ ਮੋਹਾਲੀ ਤੋਂ ਤਬਦੀਲ ਕੀਤੇ ਏਡੀਸੀ ਵਿਰਾਜ ਸ਼ਿਆਮਾਕਰਨ ਤਿੜਕੇ ਨੂੰ ਪੱਲਵੀ ਦੀ ਥਾਂ ਜ਼ਿਲ੍ਹਾ ਮਾਲੇਰਕੋਟਲਾ ਦਾ ਨਵਾਂ ਡੀਸੀ ਲਾਇਆ ਗਿਆ ਹੈ। ਪਰਮਿੰਦਰ ਪਾਲ ਸਿੰਘ ਨੂੰ ਮੋਹਾਲੀ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਲਾਇਆ ਗਿਆ ਹੈ।

ਦੇਖੋ ਪੂਰੀ ਲਿਸਟ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! 6 ਜ਼ਿਲ੍ਹਿਆਂ ਦੇ DC ਸਮੇਤ 8 IAS ਅਧਿਕਾਰੀਆਂ ਦੇ ਤਬਾਦਲੇ

ਵੱਡੀ ਕਾਰਵਾਈ, ASI ਸਮੇਤ 3 ਮੁਲਾਜ਼ਮ ਬਰਖਾਸਤ, ਕਾਂਸਟੇਬਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਵੱਡੀ ਪ੍ਰਸ਼ਾਸ਼ਨਿਕ ਕਾਰਵਾਈ ਕਰਦੇ ਹੋਏ ASI ਸਮੇਤ 3 ਮੁਲਾਜ਼ਮ ਬਰਖਾਸਤ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਸੀ-ਡਵੀਜ਼ਨ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਕਾਂਸਟੇਬਲ ਵਰਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ (PC Act) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਦੋ ਭ੍ਰਿਸ਼ਟ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ‘ਤੇ, ਪੁਲਿਸ ਪ੍ਰਸ਼ਾਸਨ ਪੰਜਾਬ ਨੂੰ ਨਸ਼ੇ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸਖ਼ਤ ਕਾਰਵਾਈ ਕਰ ਰਿਹਾ ਹੈ।24 ਫਰਵਰੀ, 2025 ਨੂੰ ਅੰਮ੍ਰਿਤਸਰ ਦੇ ਸੀ-ਡਿਵੀਜ਼ਨ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਕਾਂਸਟੇਬਲ ਵਰਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ FIR ਦਰਜ ਕੀਤੀ ਗਈ ਸੀ। ਇਹ ਕੇਸ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 7-ਏ ਅਤੇ 61(2) BNS ਦੇ ਤਹਿਤ ਦਰਜ ਕੀਤਾ ਗਿਆ ਸੀ। ਦੋਸ਼ੀ ਕਾਂਸਟੇਬਲ ਵਰਿੰਦਰ ਸਿੰਘ, ਜੋ ਕਿ ਪਿੰਡ ਧਿਆਨਪੁਰ, ਥਾਣਾ ਖਲਚੀਆਂ, ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਪੁਲਿਸ ਕੁਆਰਟਰ ਹਾਲ ਗੇਟ ਅੰਮ੍ਰਿਤਸਰ ਵਿਖੇ ਰਹਿ ਰਿਹਾ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Back to top button