

*ਪੰਜਾਬ ਸਰਕਾਰ ਸਿੱਖਾ ਦੀਆਂ ਭਾਵਨਾ ਨੂੰ ਮਾਰ ਰਹੀ ਸੱਟ…? ਧਾਮੀ*
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਮੌਕੇ ਵੱਖਰੇ ਤੌਰ ‘ਤੇ ਸਰਕਾਰੀ ਪੱਧਰ ‘ਤੇ ਸਮਾਗਮ ਕਰਵਾਏ ਜਾਣੇ ਪੰਥਕ ਭਾਵਨਾ ਦੇ ਵਿਰੁੱਧ ਹਨ। ਧਾਰਮਿਕ ਪੱਖੋਂ ਅਜਿਹੇ ਸਮਾਗਮ ਸਿਰਫ ਸਿੱਖ ਮਰਯਾਦਾ ਅਤੇ ਇਤਿਹਾਸਿਕ ਸੰਵੇਦਨਸ਼ੀਲਤਾ ਨੂੰ ਗਹਿਰਾਈ ਨਾਲ ਸਮਝਣ ਵਾਲੀਆਂ ਸੰਸਥਾਵਾਂ ਹੀ ਕਰ ਸਕਦੀਆਂ ਹਨ। ਸਰਕਾਰਾਂ ਦਾ ਕੰਮ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕਰਨਾ ਹੈ।
ਬੀਤੇ ਵਿੱਚ ਸਿੱਖ ਇਤਿਹਾਸ ਦੇ ਮਹੱਤਵਪੂਰਨ ਮੌਕਿਆਂ ‘ਤੇ ਸਮਾਗਮ ਹਮੇਸ਼ਾਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਹੀ ਹੋਏ ਹਨ, ਜਦਕਿ ਸਰਕਾਰਾਂ ਨੇ ਸਿਰਫ ਪ੍ਰਬੰਧਕੀ ਸਹਿਯੋਗ ਦਿੱਤਾ ਹੈ।
ਮੌਜੂਦਾ ਪੰਜਾਬ ਸਰਕਾਰ ਨੂੰ ਨਿਤੀਸ਼ ਕੁਮਾਰ ਦੀ ਸਰਕਾਰ ਅਤੇ ਪੰਜਾਬ ਦੀ ਤਤਕਾਲੀ ਅਕਾਲੀ ਸਰਕਾਰ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਇਸ ਸ਼ਤਾਬਦੀ ਨੂੰ ਮਨਾਉਣ ਵਿੱਚ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਦੇਣਾ ਚਾਹੀਦਾ ਹੈ ਨਾ ਕਿ ਵੱਖਰੇ ਤੌਰ ‘ਤੇ ਸਮਾਗਮ ਕਰਨ ਦੀ ਗੱਲ ਕਰਕੇ ਪੰਥ ਵਿੱਚ ਬੇਲੋੜੀ ਚਰਚਾ ਪੈਦਾ ਕਰਨੀ ਚਾਹੀਦੀ ਹੈ।
