ਮਾਨ ਸਰਕਾਰ ਨੇ ਮੁੜ ਚੁੱਕਿਆ 941 ਕਰੋੜ ਦਾ ਕਰਜ਼ਾ-ਬਾਦਲ
ਭਾਰਤੀ ਜਨਤਾ ਪਾਰਟੀ ਦੇ ਸਿੱਖ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਉੱਤੇ ਵੱਡੇ ਇਲਜ਼ਾਮ ਲਾਏ ਹਨ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਜ਼ 20 ਮਹੀਨਿਆਂ ਵਿੱਚ 60 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਗਿਆ ਹੈ ਤੇ ਇਸ ਨੂੰ ਮਸ਼ਹੂਰੀਆਂ ਤੇ ਟੂਰ ਐਂਡ ਟਰੈਵਲ ਉੱਤੇ ਬਰਬਾਦ ਕਰ ਦਿੱਤਾ ਗਿਆ ਹੈ। ਜੇ ਪੰਜਾਬੀ ਇਕੱਠੇ ਨਹੀਂ ਹੋਏ ਤੇ ਮੁੱਖ ਮੰਤਰੀ ਦੀ ਲੁੱਟ ਦੇ ਖ਼ਿਲਾਫ਼ ਆਵਾਜ਼ ਨਾ ਚੱਕੀ ਤਾਂ ਆਮ ਆਦਮੀ ਪਾਰਟੀ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਬਰਬਾਦ ਕਰ ਦੇਵੇਗੀ।
ਮਨਜਿੰਦਰ ਸਿੰਘ ਸਿਰਸਾ ਨੇ ਅੱਗੇ ਦੱਸਿਆ ਕਿ ਪਿਛਲੇ ਅਤੇ ਇਸ ਮਹੀਨੇ ਵਿਚ ਹੀ 4 ਹਜ਼ਾਰ 400 ਪੰਜਾਹ ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਹੈ। ਹੁਣ ਤੱਕ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਜਾ ਚੁੱਕਾ ਹੈ। ਭਾਜਪਾ ਆਗੂ ਨੇ ਕਿਹਾ ਕਿ ਸੂਬੇ ਦੇ ਕਿਸਾਨ ਤੇ ਮਜ਼ਦੂਰ ਕਰਜ਼ੇ ਵਿੱਚ ਡੁੱਬੇ ਹੋਏ ਹਨ। ਉਨ੍ਹਾਂ ਕਿਹਾ ਕਿ ਸੀਐਮ ਨੇ ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕੋਈ ਅਜਿਹਾ ਸੂਬਾ ਨਹੀਂ ਛੱਡਿਆ ਜਿੱਥੇ ਉਨ੍ਹਾਂ ਨੇ ਚੋਣਾਂ ਦੌਰਾਨ ਅਖਬਾਰਾਂ ਵਿੱਚ ਇਸ਼ਤਿਹਾਰ ਨਾ ਦਿੱਤਾ ਹੋਵੇ ਅਤੇ ਨਾ ਹੀ ਪੈਸੇ ਖਰਚ ਕੀਤੇ ਹੋਣ। ਇਸ ਕਾਰਨ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ।APP ਪੰਜਾਬ ਦਾ ਕਰਜ਼ਾ ਮੋੜਨ ਦੀ ਗੱਲ ਕਰਦੀ ਸੱਤਾ ਵਿੱਚ ਆਈ ਸੀ ਪਰ ਹੁਣ ਇਸ ਨੇ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੋਰ ਵਧਾ ਦਿੱਤਾ ਹੈ। ਜੇਕਰ ਅਸੀਂ ਇਸੇ ਰਫ਼ਤਾਰ ਨਾਲ ਕਰਜ਼ੇ ਲੈਂਦੇ ਰਹੇ ਤਾਂ ਪੰਜਾਬ ਸਿਰ 10 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਜਾਵੇਗਾ।
ਮਾਨ ਸਰਕਾਰ ਇੱਕ ਵਾਰ ਮੁੜ ਆਰਬੀਆਈ ਤੋਂ 941 ਕਰੋੜ ਰੁਪਏ ਦਾ ਕਰਜ਼ਾ-ਬਾਦਲ
ਪੰਜਾਬ ਸਿਰ ਕਰਜ਼ੇ ਦੀ ਪੰਡ ਘਟੀ ਨਹੀਂ ਸਗੋਂ ਹੋ ਵੱਧਦੀ ਜਾ ਰਹੀ ਹੈ। ਮਾਨ ਸਰਕਾਰ ਇੱਕ ਵਾਰ ਮੁੜ ਆਰਬੀਆਈ ਤੋਂ 941 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਦਾ ਖੁਲਾਸ ਅਕਾਲੀ ਦਲ ਦੇ ਪ੍ਰਧਾਨ Sukhbir Singh ਬਾਦਲ ਨੇ ਕੀਤਾ ਹੈ। ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਏ ਦਿਨ ਪੰਜਾਬ ਨੂੰ ਕਰਜ਼ੇ ਹੇਠ ਡੋਬ ਰਹੀ ਹੈ। ਸਰਕਾਰ ਵੱਲੋਂ ਕੱਲ੍ਹ ਹੀ 941 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਗਿਆ ਹੈ ਇਸ ਹਿਸਾਬ ਨਾਲ APP ਵੱਲੋੰ ਨਵੰਬਰ ਦੇ ਮਹੀਨੇ ਵਿੱਚ ਹੀ ਲਿਆ ਗਿਆ ਕਰਜ਼ਾ 4,450 ਕਰੋੜ ਰੁਪਏ ਦਾ ਹੋ ਜਾਵੇਗਾ। ਇਨ੍ਹਾਂ ਨੇ ਆਪਣੇ 20 ਮਹੀਨਿਆਂ ਦੇ ਕਾਰਜਕਾਲ ਵਿੱਚ ਹੁਣ ਤੱਕ 60,000 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ।