
Punjab government makes big announcement of ban on sale of liquor, meat and tobacco in these 3 big cities
ਪੰਜਾਬ ਦੇ 3 ਵੱਡੇ ਸ਼ਹਿਰਾਂ ‘ਚ ਸ਼ਰਾਬ, ਮੀਟ ਅਤੇ ਤੰਬਾਕੂ ਦੀ ਵਿਕਰੀ ਪਬੰਦੀ ਐਲਾਨ, ਅਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ
ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗਲਿਆਰਾ, ਸ਼੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਘੋਸ਼ਣਾ ਕੀਤੀ।
ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਥਾਵਾਂ ‘ਤੇ ਸ਼ਰਾਬ, ਮਾਸ ਅਤੇ ਇੱਥੋਂ ਤੱਕ ਕਿ ਤੰਬਾਕੂ ਵੀ ਨਹੀਂ ਵੇਚਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਇਸ ਫੈਸਲੇ ਦਾ ਐਲਾਨ ਕੀਤਾ। ਇਹ ਪਹਿਲੀ ਵਾਰ ਸੀ ਜਦੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋਇਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਸ੍ਰੀ ਗਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਨੂੰ ਇਤਿਹਾਸਕ ਬਣਾਉਣ ਲਈ ਮਹਿਸੂਸ ਕਰਦਾ ਹਾਂ ਕਿ ਸਾਡੇ ਗੁਰੂ ਸਾਹਿਬਾਨ ਸਰਬੱਤ ਦੇ ਭਲੇ ਦੀ ਸੋਚ ਦੇ ਧਾਰਨੀ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਵੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹੋਈ ਹੈ। ਗੁਰੂ ਸਾਹਿਬਾਨ ਨੇ ਅਨੰਦਪੁਰ ਸਾਹਿਬ ਵਸਾਉਣ ਲਈ ਇੱਥੋਂ ਦੀ ਜ਼ਮੀਨ ਖਰੀਦ ਕੇ ਆਪ ਇਹ ਸ਼ਹਿਰ ਵਸਾਇਆ ਸੀ। ਉਨ੍ਹਾਂ ਦੇ ਇਕਲੌਕੇ ਸਾਹਿਬਜ਼ਾਦੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਗਭਗ ਤੀਹ ਸਾਲ ਇਸ ਪਾਵਨ ਧਰਤੀ ਉੱਤੇ ਰਹੇ। ਉਨ੍ਹਾਂ ਨੇ ਇੱਥੇ ਰਹਿੰਦਿਆਂ ਹੀ ਜ਼ੁਲਮ ਨਾਲ ਲੜਨ ਅਤੇ ਦੇਸ਼ ਦੀ ਰਾਖੀ ਵਾਸਤੇ ਖ਼ਾਲਸਾ ਪੰਥ ਦੀ ਸਾਜਨਾ ਇਸ ਪਵਿੱਤਰ ਧਰਤੀ ਉੱਤੇ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਵੀ ਇਸੇ ਧਰਤੀ ਉੱਤੇ ਹੋਇਆ ਜਿਨ੍ਹਾਂ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਮਿਸਾਲ ਕਿਤੇ ਹੋਰ ਨਹੀਂ ਮਿਲਦੀ।”
ਧਾਰਮਿਕ ਮਹੱਤਵ ਵਾਲ਼ੇ ਪੰਜਾਬ ਦੇ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਪੇਸ਼🙏🏻
CM @BhagwantMann ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਦਨ ‘ਚ ਪੇਸ਼ ਕੀਤਾ ਮਤਾ
– ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ‘ਚ ਸਥਿਤ 3 ਤਖ਼ਤਾਂ ਦੇ ਸਨਮਾਨ ਲਈ ਇਤਿਹਾਸਿਕ ਪਹਿਲਕਦਮੀ
– ਸ੍ਰੀ ਦਰਬਾਰ ਸਾਹਿਬ ਸ੍ਰੀ… pic.twitter.com/j0YZoGC2xG— AAP Punjab (@AAPPunjab) November 24, 2025
“ਪਾਤਸ਼ਾਹ ਜੀ ਦੇ ਸਾਜੇ ਪੰਜ ਤਖ਼ਤਾਂ ਵਿੱਚੋਂ ਤਿੰਨ ਪੰਜਾਬ ਦੀ ਧਰਤੀ ਦੇ ਹਿੱਸੇ ਆਏ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿੱਚ, ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿੱਚ ਸਸ਼ੋਭਿਤ ਹੈ। ਮਾਲਵੇ ਦੀ ਮਹਾਨ ਧਰਤੀ ਉੱਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਸਥਿਤ ਹੈ। ਬਹੁਤ ਸਾਲਾਂ ਤੋਂ ਉੱਠ ਰਹੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਆਉਣ ਵਾਲੇ ਇਤਿਹਾਸ ਵਿੱਚ ਸਦੀਵੀ ਚੇਤੇ ਰੱਖਣ ਵਾਸਤੇ ਇਹ ਸਦਨ ਸਿਫਾਇਸ਼ ਕਰਦਾ ਹੈ ਕਿ ਸੂਬਾ ਸਰਕਾਰ ਸ੍ਰੀ ਅੰਮ੍ਰਿਤਸਰ ਦੀ ਚਾਰਦੀਵਾਰੀ ਵਾਲਾ ਸ਼ਹਿਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਤਿੰਨੋ ਤਖ਼ਤਾਂ ਦੇ ਸ਼ਹਿਰਾਂ ਨੂੰ ਪੰਜਾਬ ਦੇ ਅਧਿਕਾਰਤ ਪਵਿੱਤਰ ਸ਼ਹਿਰ ਵਜੋਂ ਐਲਾਨ ਕਰਦੀ ਹੈ। ਇਥੇ ਮਾਸ, ਸ਼ਰਾਬ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਉੱਤੇ ਪਾਬੰਦੀ ਲਗਾਕੇ ਮੀਟ ਦੀਆਂ ਦੁਕਾਨਾਂ, ਸ਼ਰਾਬ ਦੇ ਠੇਕੇ ਸਿਗਰਟ ਦੀਆਂ ਦੁਕਾਨਾਂ ਅਤੇ ਨਸ਼ੇ ਦੇ ਅੱਡੇ ਬੰਦ ਕਰਕੇ ਸੰਗਤ ਦੀ ਚਿਰੋਕਣੀ ਮੰਗੀ ਪੂਰਾ ਕਰ ਰਹੀ ਹੈ।” – ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ
ਮੁੱਖ ਮੰਤਰੀ ਨੇ ਅੱਗੇ ਕਿਹਾ “ਇਹ ਸ਼ਹਿਰ ਨਾ ਸਿਰਫ਼ ਧਾਰਮਿਕ ਕੇਂਦਰ ਹਨ ਬਲਕਿ ਸਾਡੀ ਸਭਿਆਚਾਰਕ ਵਿਰਾਸਤ ਦੇ ਪ੍ਰਤੀਕ ਵੀ ਹਨ। ਸੋ ਇਹ ਮੰਗ ਕਿਸੇ ਇੱਕ ਧਿਰ, ਵਰਗ ਜਾਂ ਧਰਮ ਦੀ ਨਹੀਂ ਸਗੋਂ ਆਪਣੀ ਵਿਰਾਸਤ ਨੂੰ ਸੰਭਾਲਣ ਅਤੇ ਵਿਸ਼ਵ ਪੱਧਰ ਉੱਤੇ ਪ੍ਰਚਾਰਿਤ ਕਰਨ ਹਿੱਤ ਇਹ ਕਦਮ ਚੁੱਕਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਇਨ੍ਹਾਂ ਸ਼ਹਿਰਾਂ ਵਿੱਚ ਸਾਰੇ ਧਾਰਮਿਕ ਅਸਥਾਨਾਂ ਨਾਲ ਸਬੰਧਿਤ ਇੱਕ ਸਰਬ-ਧਰਮ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਪੰਜਾਬ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਵਿਕਾਸ, ਸਫ਼ਾਈ, ਸੁਰੱਖਿਆ ਅਤੇ ਧਾਰਮਿਕ ਸੈਰ-ਸਪਾਟੇ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਲੋੜੀਦਾ ਬਜਟ ਜਾਰੀ ਕਰੇਗੀ ਅਤੇ ਕੇਂਦਰ ਸਰਕਾਰ ਤੋਂ ਵੀ ਫੰਡਾਂ ਦੀ ਮੰਗ ਕਰੇਗੀ।”







