ਐਨਆਈਏ) ਨੇ ਗ੍ਰਹਿ ਮੰਤਰਾਲੇ ਨੂੰ ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਤੇ ਐਨਆਈਏ ਦੇ ਅਧਿਕਾਰੀਆਂ ਵਿਚਾਲੇ ਇਸ ਮੁੱਦੇ ‘ਤੇ ਲੰਮੀ ਗੱਲਬਾਤ ਹੋਈ ਹੈ। ਐਨਆਈਏ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੂੰ ਕੁਝ ਚੋਣਵੇਂ ਬਦਮਾਸ਼ ਕੈਦੀਆਂ ਨੂੰ ਅੰਡੇਮਾਨ ਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਅੰਡੇਮਾਨ ਤੇ ਨਿਕੋਬਾਰ ਵਿੱਚ ਕੈਦ ਦੀ ਸਜ਼ਾ ਬਹੁਤ ਸਖ਼ਤ ਮੰਨੀ ਜਾਂਦੀ ਹੈ। ਇਸ ਨੂੰ ਕਾਲਾ ਪਾਣੀ ਵੀ ਕਿਹਾ ਜਾਂਦਾ ਸੀ।
ਸੂਤਰਾਂ ਅਨੁਸਾਰ ਐਨਆਈਏ ਦਿੱਲੀ, ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਗੈਂਗਸਟਰਾਂ ਨੂੰ ਅੰਡੇਮਾਨ ਦੀ ਜੇਲ੍ਹ ਵਿੱਚ ਭੇਜਣਾ ਚਾਹੁੰਦੀ ਹੈ, ਜੋ ਇੱਥੋਂ ਦੀਆਂ ਜੇਲ੍ਹਾਂ ਵਿੱਚ ਬੰਦ ਹੁੰਦਿਆਂ ਵੀ ਆਪਣੀ ਕ੍ਰਾਈਮ ਸਿੰਡੀਕੇਟ ਚਲਾ ਰਹੇ ਹਨ। ਐਨਆਈਏ ਦਾ ਮਕਸਦ ਇਨ੍ਹਾਂ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ ਹੈ। ਰਿਪੋਰਟ ਮੁਤਾਬਕ ਐਨਆਈਏ ਕੁਝ ਗੈਂਗਸਟਰਾਂ ਨੂੰ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਭੇਜਣ ਦੇ ਵਿਕਲਪ ‘ਤੇ ਵੀ ਵਿਚਾਰ ਕਰ ਰਹੀ ਹੈ, ਜਿੱਥੇ ਇਸ ਸਮੇਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਮੌਜੂਦ ਹਨ। ਅੰਮ੍ਰਿਤਪਾਲ ਪੰਜਾਬ ਵਿੱਚ ਕਈ ਮਾਮਲਿਆਂ ਵਿੱਚ ਮੁਲਜ਼ਮ ਹੈ।
ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਪ੍ਰਸਤਾਵ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਸੀ, ਪਰ ਇਹ ਇੱਕ ਲੰਬੀ ਪ੍ਰਕਿਰਿਆ ਹੋਵੇਗੀ ਕਿਉਂਕਿ ਰਾਜ ਸਰਕਾਰਾਂ ਤੋਂ ਇਜਾਜ਼ਤ ਲੈਣੀ ਪਵੇਗੀ।