ਪੱਤਰਕਾਰ ਐਸੋਸੀਏਸ਼ਨ ਵਲੋਂ ”ਨਸ਼ਿਆਂ ਦੀ ਰੋਕਥਾਮ ‘ਤੇ ਕਾਨੂੰਨੀ ਕਾਰਵਾਈ” ਤਹਿਤ ਪ੍ਰੈਸ ਅਤੇ ਪੁਲਿਸ ਦਾ ਸਾਂਝਾ ਵਿਸ਼ੇਸ਼ ਸੈਮੀਨਾਰ 8 ਸਤੰਬਰ ਕੱਲ ‘ਨੂੰ

ਐਸੋਸੀਏਸ਼ਨ ਦੇ ਪ੍ਰਧਾਨ ਸ. ਚਾਹਲ ਵਲੋਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਸੈਮੀਨਾਰ ‘ਚ ਸ਼ਾਮਲ ਹੋਣ ਦੀ ਅਪੀਲ
ਮੁੱਖ ਮਹਿਮਾਨ ਹੋਣਗੇ ਕੁਲਦੀਪ ਸਿੰਘ ਚਾਹਲ IPS ਪੁਲਿਸ ਕਮਿਸ਼ਨਰ, ਵਿਸ਼ੇਸ਼ ਮਹਿਮਾਨ ਮੁਖਵਿੰਦਰ ਸਿੰਘ ਭੁੱਲਰ SSP ਜਲੰਧਰ ਅਤੇ CPJA ਪੰਜਾਬ ਪ੍ਰਧਾਨ ਜਸਬੀਰ ਸਿੰਘ ਪੱਟੀ
ਜਲੰਧਰ / ਐਸ ਐਸ ਚਾਹਲ
ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਰਜਿ. ਵਲੋਂ ਪੰਜਾਬ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਨਿਵੇਕਲੀ ਪਹਿਲ ਸ਼ੁਰੂ ਕਰਦੇ ਹੋਇਆ ਪ੍ਰੈਸ ਅਤੇ ਪੁਲਿਸ ਦਾ ਸਾਂਝਾ ਵਿਸ਼ੇਸ਼ ਸੈਮੀਨਾਰ ( ਨਸ਼ਿਆਂ ਦੀ ਰੋਕਥਾਮ ‘ਤੇ ਕਾਨੂੰਨੀ ਕਾਰਵਾਈ ) ਕਰਵਾਇਆ ਜਾ ਰਿਹਾ ਹੈ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਰਜਿ. ਦੁਆਬਾ ਜੋਨ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਨੇ ਦਸਿਆ ਕਿ “ਨਸ਼ਿਆਂ ਦੀ ਰੋਕਥਾਮ ‘ਤੇ ਕਾਨੂੰਨੀ ਕਾਰਵਾਈ ” ਸੰਬਧੀ ਇਕ ਵਿਸ਼ੇਸ਼ ਸੈਮੀਨਾਰ 8 ਸਤੰਬਰ 2023 ਦਿਨ ਸ਼ੁਕਰਵਾਰ ਨੂੰ ਜਲੰਧਰ ਸ਼ਹਿਰ ਵਿਖੇ ਭਗਵਾਨ ਸ਼੍ਰੀ ਵਾਲਮੀਕ ਜੀ ਮੰਦਰ ਆਸ਼ਰਮ ਦੇ ਹਾਲ ਵਿਖੇ ਸਵੇਰ 11 ਵਜੇ ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ.
ਉਨ੍ਹਾਂ ਦਸਿਆ ਕਿ ਇਸ ਵਿਸ਼ਾਲ ਸੈਮੀਨਾਰ ਦੇ ਮੁੱਖ ਮਹਿਮਾਨ ਸ. ਕੁਲਦੀਪ ਸਿੰਘ ਚਾਹਲ IPS ਪੁਲਿਸ ਕਮਿਸ਼ਨਰ ਜਲੰਧਰ, ਵਿਸ਼ੇਸ਼ ਮਹਿਮਾਨ ਸ. ਮੁਖਵਿੰਦਰ ਸਿੰਘ ਭੁੱਲਰ PPS ਅਤੇ ਸ. ਜਸਬੀਰ ਸਿੰਘ ਪੱਟੀ ਪੰਜਾਬ ਪ੍ਰਧਾਨ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਰਜਿ. ਹੋਣਗੇ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵਲੋਂ ਪੰਜਾਬ ਨੌਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਅਤੇ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ‘ਤੇ ਕਾਨੂੰਨੀ ਕਾਰਵਾਈ ਬਾਰੇ ਵਿਸ਼ੇਸ਼ ਵਿਚਾਰ ਪੇਸ਼ ਕੀਤੇ ਜਾਣਗੇ।
ਚਾਹਲ ਨੇ ਦਸਿਆ ਕਿ ਇਸ ਮੌਕੇ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਕੁਝ ਜੁਝਾਰੂ ਪੱਤਰਕਾਰਾਂ ਦੀ ਪ੍ਰੇਰਨਾ ਸਦਕਾ ਨਸ਼ੇ ਛੱਡ ਕੇ ਚੰਗੇ ਸਮਾਜਿਕ ਜੀਵਨ ਵਿਚ ਸ਼ਾਮਲ ਹੋਏ ਕੁਝ ਨੌਜਵਾਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਪਰੰਤ ਸੈਮੀਨਾਰ ਚ ਸ਼ਾਮਲ ਹੋਣ ਵਾਲੀ ਸਮੂਹ ਸੰਗਤ ਲਈ ਗੁਰੂ ਕੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ।