ਨਾਜਾਇਜ਼ ਸ਼ਰਾਬ ਫੈਕਟਰੀਆਂ ਨੂੰ ਲੈ ਕੇ ਚਰਚਾ ‘ਚ ਆਏ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਵਿਦੇਸ਼ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਗ੍ਰਹਿ ਵਿਭਾਗ ਦੀ ਇਮੀਗ੍ਰੇਸ਼ਨ ਬਿਊਰੋ ਵੱਲੋਂ ਦੋਸ਼ੀ ਹਰਦਿਆਲ ਕੰਬੋਜ ਖਿਲਾਫ ਐੱਲ.ਓ.ਸੀ.
ਗੌਰਤਲਬ ਹੈ ਕਿ ਕੰਬੋਜ ਰਾਜਪੁਰਾ ਦੇ ਇੱਕ ਪੱਤਰਕਾਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਹੈ। ਇਸ ਕਾਰਨ ਉਸ ਦੇ ਫਰਾਰ ਹੋਣ ਦੀ ਪੂਰੀ ਸੰਭਾਵਨਾ ਸੀ। ਪੱਤਰਕਾਰ ਦੀ ਖੁਦਕੁਸ਼ੀ ਮਾਮਲੇ ਤੋਂ ਬਾਅਦ ਦੋਸ਼ੀ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ।
ਆਤਮਹੱਤਿਆ ਕਰਨ ਤੋਂ ਪਹਿਲਾਂ ਰਮੇਸ਼ ਸ਼ਰਮਾ ਨੇ ਇੱਕ ਵੀਡੀਓ ਬਣਾ ਕੇ ਆਪਣਾ ਦੁੱਖ ਪ੍ਰਗਟ ਕੀਤਾ ਸੀ। ਇਸ ਦੇ ਨਾਲ ਹੀ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ। ਇਸ ਵਿੱਚ ਮੁੱਖ ਮੁਲਜ਼ਮ ਹਰਦਿਆਲ ਸਿੰਘ ਕੰਬੋਜ ਅਤੇ ਉਸ ਦੇ ਪੁੱਤਰ ਨਿਰਭੈ ਸਿੰਘ ਫੌਜੀ ਅਤੇ ਕੁਝ ਵਕੀਲ, ਆਜ਼ਾਦੀ ਘੁਲਾਟੀਆਂ ਅਤੇ ਡਾਕਟਰਾਂ ਦੇ ਨਾਂ ਸ਼ਾਮਲ ਹਨ। ਪੁਲੀਸ ਥਾਣਾ ਸਿਟੀ ਰਾਜਪੁਰਾ ਨੇ ਰਮੇਸ਼ ਦੀ ਪਤਨੀ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵੀਡੀਓ ਅਤੇ ਸੁਸਾਈਡ ਨੋਟ ਵੀ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਰਮੇਸ਼ ਦੀ ਖੁਦਕੁਸ਼ੀ ਤੋਂ ਬਾਅਦ ਉਸ ਦੀ ਪਤਨੀ ਲਗਾਤਾਰ ਪੁਲਸ-ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੀ ਹੈ।