
ਰਾਜਪੁਰਾ ਦੇ ਪੱਤਰਕਾਰ ਰਮੇਸ਼ ਸ਼ਰਮਾ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਪੋਸਟ ਰਾਹੀਂ ਪੱਤਰਕਾਰ ਰਮੇਸ਼ ਸ਼ਰਮਾ ਨੇ ਕਾਂਗਰਸ ਦੇ ਇਕ ਸਾਬਕਾ ਵਿਧਾਇਕ ਅਤੇ ਉਸ ਦੇ ਪੁੱਤਰ ’ਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਸੁਸਾਈਡ ਨੋਟ ਵਿਚ ਉਸ ਵਲੋਂ ਕੁੱਝ ਪੱਤਰਕਾਰਾਂ ਅਤੇ ਵਕੀਲਾਂ ਦੇ ਨਾਮ ਵੀ ਲਿਖੇ ਗਏ ਹਨ।