IndiaPunjab

ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਜੂਨੀਅਰ ਇੰਜਨੀਅਰ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ (JE) ਸੋਮ ਨਾਥ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ JE ਨੇ ਐਸ.ਏ.ਐਸ.ਨਗਰ ਹੈੱਡਕੁਆਰਟਰ ਵਿਖੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਆਪਣੇ ਆਪ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਆਰਥਿਕ ਅਪਰਾਧ ਸ਼ਾਖਾ ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published.

Back to top button