
ਸਿੱਕਮ ਵਿੱਚ ਫੌਜ ਦਾ ਟਰੱਕ ਹਾਦਸਾਗ੍ਰਸਤ ਹੋ ਗਿਆ। ਇਸ ‘ਚ 16 ਜਵਾਨ ਸ਼ਹੀਦ ਹੋਏ ਹਨ। ਇਸ ਹਾਦਸੇ ਵਿੱਚ ਚਾਰ ਜਵਾਨ ਜ਼ਖ਼ਮੀ ਵੀ ਹੋਏ ਹਨ। ਭਾਰਤੀ ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ 23 ਦਸੰਬਰ, 2022 ਨੂੰ ਉੱਤਰੀ ਸਿੱਕਮ ਦੇ ਜੇਮਾ ਵਿੱਚ ਇੱਕ ਫੌਜੀ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਫੌਜ ਦੇ 16 ਜਵਾਨ ਸ਼ਹੀਦ ਹੋ ਗਏ ਹਨ।