
ਰੂਸੀ ਜਨਰਲ ਯਾਰੋਸਲਾਵ ਮੋਸਕਾਲਿਕ ਦੀ ਰੂਸੀ ਸ਼ਹਿਰ ਬਾਲਸ਼ਿਖਾ ਵਿੱਚ ਇੱਕ ਕਾਰ ਬੰਬ ਧਮਾਕੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸੇ ਦਿਨ ਵਾਪਰੀ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਸ਼ੇਸ਼ ਦੂਤ ਸਟੀਵ ਵਿਟਕੋਫ ਨੇ ਮਾਸਕੋ ਵਿੱਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਸੀ।

ਰੂਸ ਦੀ ਚੋਟੀ ਦੀ ਅਪਰਾਧਿਕ ਜਾਂਚ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਰੂਸੀ ਆਰਮਡ ਫੋਰਸਿਜ਼ ਦੇ ਜਨਰਲ ਸਟਾਫ ਦੇ ਮੁੱਖ ਸੰਚਾਲਨ ਵਿਭਾਗ ਦੇ ਡਿਪਟੀ ਮੁਖੀ ਲੈਫਟੀਨੈਂਟ ਜਨਰਲ ਯਾਰੋਸਲਾਵ ਮੋਸਕਾਲਿਕ ਬੰਬ ਧਮਾਕੇ ਵਿੱਚ ਮਾਰੇ ਗਏ। ਉਨ੍ਹਾਂ ਕਿਹਾ ਕਿ ਮਾਸਕੋ ਦੇ ਬਾਹਰ ਬਾਲਸ਼ਿਖਾ ਖੇਤਰ ਵਿੱਚ ਅਧਿਕਾਰੀ ਦੀ ਕਾਰ ਵਿੱਚ ਇੱਕ ਵਿਸਫੋਟਕ ਯੰਤਰ ਰੱਖਿਆ ਗਿਆ ਸੀ ਅਤੇ ਇਸ ਦੇ ਫਟਣ ਨਾਲ ਉਸਦੀ ਮੌਤ ਹੋ ਗਈ। ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।