Punjab

ਬਠਿੰਡਾ ਜਾ ਰਹੀ PRTC ਦੀ ਸਰਕਾਰੀ AC ਬੱਸ ਪਲਟੀ , 2 ਦੀ ਮੌਤ, 19 ਜ਼ਖ਼ਮੀ

Official AC bus of PRTC going to Bathinda overturned, 2 dead, 19 injured

 ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਪੀਆਰਟੀਸੀ ਦੀ ਇੱਕ ਸਰਕਾਰੀ ਏਸੀ ਬੱਸ ਸੰਗਰੂਰ ਪਹੁੰਚਣ ਤੋਂ ਪਹਿਲਾਂ ਭਵਾਨੀਗੜ੍ਹ ਨੇੜੇ ਇੱਕ ਟੈਂਪੂ ਨੂੰ ਬਚਾਉਂਦੇ ਹੋਏ ਬੇਕਾਬੂ ਹੋ ਕੇ ਸੜਕ ਕਿਨਾਰੇ ਟੋਏ ਵਿੱਚ ਪਲਟ ਗਈ।ਹਾਦਸੇ ਦੌਰਾਨ ਬੱਸ ਦੇ ਡਰਾਈਵਰ-ਕੰਡਕਟਰ ਸਮੇਤ 30 ਤੋਂ ਵੱਧ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਤੁਰੰਤ ਬਾਅਦ ਐਸਟੀਐਫ ਦੀ ਟੀਮ ਸਮੇਤ ਰਾਹਗੀਰਾਂ ਨੇ ਮੌਕੇ ’ਤੇ ਪਹੁੰਚ ਕੇ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਗੰਭੀਰ ਰੂਪ ‘ਚ ਜ਼ਖਮੀ ਹੋਏ ਯਾਤਰੀਆਂ ‘ਚੋਂ 16 ਨੂੰ ਰਜਿੰਦਰਾ ਹਸਪਤਾਲ ਪਟਿਆਲਾ, 03 ਨੂੰ ਸਿਵਲ ਹਸਪਤਾਲ ਸੰਗਰੂਰ ਰੈਫਰ ਕਰ ਦਿੱਤਾ ਗਿਆ, ਜਦਕਿ ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ।ਇਸ ਹਾਦਸੇ ‘ਚ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਰਜਿੰਦਰ ਕੁਮਾਰ (28) ਪੁੱਤਰ ਰਾਮ ਸੁਭਾਗ ਵਾਸੀ ਬਾਲਦਕਲਾਂ ਅਤੇ ਗੁਰਪ੍ਰੀਤ ਕੌਰ (50) ਵਾਸੀ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਦੀ ਮੌਤ ਹੋ ਗਈ।ਬਾਕੀ ਜ਼ਖ਼ਮੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮੌਕੇ ‘ਤੇ ਪਹੁੰਚੇ ਥਾਣਾ ਭਵਾਨੀਗੜ੍ਹ ਦੇ ਐੱਸਐੱਚਓ ਜਸਵੀਰ ਸਿੰਘ ਨੇ ਦੱਸਿਆ ਕਿ ਹਾਦਸੇ ‘ਚ ਜ਼ਖਮੀ ਹੋਏ ਯਾਤਰੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਦੋ ਦੀ ਮੌਤ ਹੋ ਗਈ ਹੈ।

Back to top button