
ਜਲੰਧਰ : ਐਸ ਐਸ ਚਾਹਲ
ਬਰਜਿੰਦਰ ਸਿੰਘ ਹਮਦਰਦ ਨੇ ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਜੰਗ-ਏ-ਆਜ਼ਾਦੀ ਯਾਦਗਾਰ ਪ੍ਰਤੀ ਮਾੜੇ ਵਿਹਾਰ ਅਤੇ ਅਖੌਤੀ ਜਾਂਚ ਦੇ ਨਾਂਅ ‘ਤੇ ਵਾਰ-ਵਾਰ ਪੁਲਿਸ ਭੇਜ ਕੇ ਪੰਜਾਬ ਦੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਜਿਨ੍ਹਾਂ ਦੀ ਯਾਦ ਵਿਚ ਇਹ ਯਾਦਗਾਰ ਉਸਾਰੀ ਗਈ ਹੈ, ਜਿਸਦਾ ਅਪਮਾਨ ਕਰਨ ਵਿਰੁੱਧ ਸਖ਼ਤ ਰੋਸ ਪ੍ਰਗਟਿਆ ਤੇ ਆਪਣੇ ਉਪਰੋਕਤ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।