India

ਬਲਾਤਕਾਰੀ ਭਾਜਪਾ ਵਿਧਾਇਕ ਨੂੰ ਹੋਈ 25 ਸਾਲ ਸਜ਼ਾ,10 ਲੱਖ ਰੁਪਏ ਜੁਰਮਾਨਾ

ਉੱਤਰ ਪ੍ਰਦੇਸ਼ ਦੇ ਸੋਨਭੱਦਰ ਦੀ ਦੁਧੀ ਸੀਟ ਤੋਂ ਭਾਜਪਾ ਦੇ ਵਿਧਾਇਕ ਰਾਮਦੁਲਾਰ ਗੋਂਡ ਨੂੰ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ 25 ਸਾਲ ਦੀ ਕੈਦ ਅਤੇ 10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨੇ ਦੀ ਰਕਮ ਪੀੜਤ ਨੂੰ ਮਿਲੇਗੀ।ਸੋਨਭੱਦਰ ਦੀ MP – MLA ਅਦਾਲਤ ਨੇ ਕਿਸ਼ੋਰ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਇਹ ਫੈਸਲਾ ਸੁਣਾਇਆ ਹੈ। ਨਵੰਬਰ 2014 ਵਿੱਚ ਮੇਅਰਪੁਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਅੱਠ ਸਾਲਾਂ ਦੀ ਲੰਬੀ ਸੁਣਵਾਈ ਤੋਂ ਬਾਅਦ ਫੈਸਲਾ ਆਇਆ ਹੈ।
ਅਦਾਲਤ ਨੇ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ 25 ਸਾਲ ਦੀ ਕੈਦ ਅਤੇ 10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਵਿਧਾਇਕ ਨੂੰ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਪਾਇਆ ਗਿਆ ਹੈ।

Back to top button