ਬਸਪਾ ਨੇ SSP ਜਲੰਧਰ ਦਫ਼ਤਰ ਘੇਰਿਆ, ਆਪ MLA ਦੇ ਇਸ਼ਾਰੇ ‘ਤੇ ਦਰਜ ਹੋ ਰਹੇ ਝੂਠੇ ਪਰਚੇ -Adv. ਬਲਵਿੰਦਰ ਸਿੰਘ


ਜਲੰਧਰ -SS CHAHAL

ਜਲੰਧਰ ‘ਚ ਬੁੱਧਵਾਰ ਨੂੰ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਐੱਸਐੱਸਪੀ ਦੇਸੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਕਰਤਾਰਪੁਰ ਤੋਂ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇਹ ਧਰਨਾ ਦਿੱਤਾ , ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਖਾਸਕਰ ਜਲੰਧਰ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਇਨਸਾਫ ਕਰਨ ਦੀ ਬਜਾਏ ਬੇਇਨਸਾਫੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਸਕਰ ਹਲਕਾ ਕਰਤਾਰਪੁਰ ਵਿੱਚ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪ੍ਰਭਾਵ ਹੇਠ ਲੋਕਾਂ ’ਤੇ ਨਜਾਇਜ਼ ਪਰਚੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਹੋਰ ਵਿਧਾਨਸਭਾ ਹਲਕਿਆਂ ਵਿੱਚ ਕੀਤਾ ਜਾ ਰਿਹਾ ਹੈ। ਆਮ ਲੋਕਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ ਤੇ ਪੁਲਿਸ ਥਾਣਿਆਂ ’ਚ ਉਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਹੈ।
ਧਰਨੇ ਵਿੱਚ ਬੈਠੇ ਬਸਪਾ ਆਗੂ ਬਲਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਕਰਤਾਰਪੁਰ ਦੇ ਪਿੰਡ ਮੰਨਣ ਵਿੱਚ ਬਸਪਾ ਆਗੂਆਂ ਨੂੰ ਸੱਤਾਧਾਰੀ ਪਾਰਟੀ ‘ਆਪ’ ਦੇ ਆਗੂਆਂ ਵੱਲੋਂ ਮਿਲ ਕੇ ਗੁੰਡਾਗਰਦੀ ਕੀਤੀ ਗਈ ਹੈ, ਜਿਸ ਦੀ ਸ਼ਿਕਾਇਤ ਉਨ੍ਹਾਂ ਥਾਣਾ ਕਰਤਾਰਪੁਰ ਨੂੰ ਦਿੱਤੀ, ਪਰ ਪੁਲੀਸ ਨੇ ਕਾਰਵਾਈ ਨਹੀਂ ਕੀਤੀ। ਅਜੇ ਤੱਕ ਕੋਈ ਵੀ ਕਾਰਵਾਈ। ਜਦਕਿ ਕਰਤਾਰਪੁਰ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ ਦੇ ਇਸ਼ਾਰੇ ‘ਤੇ ਬਸਪਾ ਆਗੂਆਂ ‘ਤੇ ਝੂਠਾ ਕੇਸ ਦਰਜ ਕੀਤਾ ਗਿਆ ਸੀ।
ਬਲਵਿੰਦਰ ਨੇ ਦੱਸਿਆ ਕਿ ਇਸੇ ਤਰ੍ਹਾਂ ਆਦਮਪੁਰ ਅਧੀਨ ਪੈਂਦੇ ਅਲਾਵਲਪੁਰ ਵਿੱਚ ਵੀ ਸਿਆਸੀ ਦਬਾਅ ਹੇਠ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਪੂਰੀ ਤਰ੍ਹਾਂ ਸੱਤਾਧਾਰੀ ਧਿਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਜਿਸ ਢੰਗ ਨਾਲ ਪੁਲਿਸ ਕੰਮ ਕਰ ਰਹੀ ਹੈ, ਉਸ ਨਾਲ ਲੋਕਾਂ ਦਾ ਪੁਲਿਸ ਅਤੇ ਕਾਨੂੰਨ ਵਿਵਸਥਾ ਤੋਂ ਵਿਸ਼ਵਾਸ ਉੱਠਣ ਲੱਗਾ ਹੈ।ਬਲਵਿੰਦਰ ਨੇ ਦੋਸ਼ ਲਗਾਇਆ ਕਿ ਪੁਲਿਸ ਵਿਧਾਇਕ ਬਲਕਾਰ ਸਿੰਘ ਦੇ ਇਸ਼ਾਰੇ ‘ਤੇ ਝੂਠੇ ਕੇਸ ਦਰਜ ਕਰ ਰਹੀ ਹੈ।
ਧਰਨੇ ਵਿੱਚ ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਐਸਪੀ ਦੇਹਟ ਸਰਬਜੀਤ ਸਿੰਘ ਬਾਹੀਆ ਅਤੇ ਡੀਐਸਪੀ ਸੁਰਿੰਦਰਪਾਲ ਧੋਗੜੀ ਨੇ ਕਿਹਾ ਕਿ ਜੇਕਰ ਬਸਪਾ ਆਗੂਆਂ ਨੂੰ ਕੋਈ ਸਮੱਸਿਆ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇਗਾ।
