PoliticsPunjab

ਬਾਗੀ ਹੋਏ ਮਜੀਠੀਆ? ਕਿਹਾ ਜਥੇਦਾਰ ਨੂੰ ਗ਼ਲਤ ਤਰੀਕੇ ਨਾਲ ਹਟਾਉਣ ਤੇ ਡੂੰਘੀ ਠੇਸ ਪਹੁੰਚੀ.

ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਜਿਸ ਤਰੀਕੇ ਨਾਲ ਹਟਾਇਆ ਗਿਆ, ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਇਸ ਤੋਂ ਇਲਾਵਾ ਲਖਬੀਰ ਸਿੰਘ ਲੋਧੀਨੰਗਲ, ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜ਼ੋਧ ਸਿੰਘ ਸਮਰਾ, ਹਲਕਾ ਇੰਚਾਰਜ ਅਜਨਾਲਾ, ਸਰਬਜੋਤ ਸਿੰਘ ਸਾਬੀ, ਹਲਕਾ ਇੰਚਾਰਜ ਮੁਕੇਰੀਆਂ, ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸਿਮਰਨਜੀਤ ਸਿੰਘ ਢਿੱਲੋਂ ਯੂਥ ਆਗੂ ਨੇ ਇਸ ਫ਼ੈਸਲੇ ਨੂੰ ਲੈ ਕੇ ਵਿਰੋਧ ਜਤਾਇਆ ਹੈ।

ਕਿਉਂ ਬਾਗੀ ਹੋਏ ਮਜੀਠੀਆ? ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਤਾਈ ਅਸਹਿਮਤੀ, ਕਿਹਾ- ਡੂੰਘੀ ਠੇਸ ਪਹੁੰਚੀ...

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਦੀ ਮਾਣ ਮਰਿਯਾਦਾ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ ਅਤੇ ਆਖਰੀ ਸਾਹ ਤੱਕ ਕਰਦੇ ਰਹਾਂਗੇ। ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਤ ਨਹੀਂ ਹੈ ਅਤੇ ਜੋ ਵੀ ਜਥੇਦਾਰ ਸਾਹਿਬਾਨ ਇਸ ਤਖਤ ‘ਤੇ ਬਿਰਾਜਮਾਨ ਹਨ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਜੋ ਸਦਾ ਕਰਦੇ ਰਹਾਂਗੇ।

ਕਿਉਂ ਬਾਗੀ ਹੋਏ ਮਜੀਠੀਆ? ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਤਾਈ ਅਸਹਿਮਤੀ, ਕਿਹਾ- ਡੂੰਘੀ ਠੇਸ ਪਹੁੰਚੀ...

Back to top button