Jalandhar

ਬਾਦਲ ਪਰਿਵਾਰ ਨੇ ਲੰਗਰ ਦੀਆਂ ਰੋਟੀਆਂ ਵੇਚ ਕੇ ਕਰੋੜਾ ਰੁਪਏ ਵਟੇ – ਗਿਆਨੀ ਰਘੁਵੀਰ ਸਿੰਘ ਕੀਤੇ ਵੱਡੇ ਖੁਲਾਸੇ

Badal family earned crores of rupees by selling langar rotis - Giani Raghubir Singh

Badal family earned crores of rupees by selling langar rotis – Giani Raghubir Singh

ਜਲੰਧਰ / ਚਾਹਲ

 ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਬਾਦਲ ਪਰਿਵਾਰ ਵਿਰੁੱਧ ਬਗਾਵਤੀ ਸੁਰ ਧਾਰਣ ਕਰ ਲਏ ਹਨ। ਉਨ੍ਹਾਂ ਨੇ ਸੰਸਥਾ ਦੇ ਅੰਦਰ ਚੱਲ ਰਹੇ ਕਥਿਤ ਭ੍ਰਿਸ਼ਟਾਚਾਰ ਅਤੇ ਮਾੜੇ ਵਰਤਾਰੇ ਦੀਆਂ ਪਰਤਾਂ ਖੋਲ੍ਹਦਿਆਂ ਕਈ ਵੱਡੇ ਖੁਲਾਸੇ ਕੀਤੇ।

ਗਿਆਨੀ ਰਘਬੀਰ ਸਿੰਘ ਨੇ SGPC ਦੇ ਪ੍ਰਬੰਧਾਂ ‘ਤੇ ਸਿੱਧਾ ਹਮਲਾ ਕਰਦਿਆਂ ਵੱਡੇ ਅਤੇ ਗੰਭੀਰ ਇਲਜ਼ਾਮ ਲਗਾਏ ਹਨ। ਰਘਬੀਰ ਸਿੰਘ ਮੁਤਾਬਿਕ ‘ਗੁਰੂਘਰ ਦੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਹੈ। ਗੁਰੂਘਰਾਂ ਵਿੱਚ ਅਖੰਡ ਪਾਠ ਸਾਹਿਬ ਕਰਵਾਉਣ ਲਈ ਸ਼ਰਧਾਲੂਆਂ ਤੋਂ 5-5 ਲੱਖ ਰੁਪਏ ਤੱਕ ਦੀ ਭੇਟਾ ਮੰਗੀ ਜਾ ਰਹੀ ਹੈ, ਜੋ ਕਿ ਬੇਹੱਦ ਮੰਦਭਾਗਾ ਹੈ। ਗੁਰੂ ਘਰਾਂ ਦੀਆਂ ਕੀਮਤੀ ਜ਼ਮੀਨਾਂ ਵੇਚ ਕੇ ਪੈਸੇ ਨਿੱਜੀ ਜੇਬਾਂ ਵਿੱਚ ਪਾਏ ਜਾ ਰਹੇ ਹਨ। ਲੰਬੇ ਸਮੇਂ ਤੋਂ ਚੱਲ ਰਹੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਮੁੜ ਚੁੱਕਦਿਆਂ, ਉਨ੍ਹਾਂ ਪੁੱਛਿਆ ਕਿ ਇਹ ਸਰੂਪ ਆਖ਼ਰ ਕਿੱਥੇ ਗਏ ?’

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਫੈਲੇ ਇਸ ਭ੍ਰਿਸ਼ਟਾਚਾਰ ਅਤੇ ਮਾੜੇ ਵਰਤਾਰੇ ਲਈ ਸਿੱਧੇ ਤੌਰ ‘ਤੇ ਉੱਚ ਲੀਡਰਸ਼ਿਪ ਜ਼ਿੰਮੇਵਾਰ ਹੈ। ਐੱਸਜੀਪੀਸੀ ਦਾ ਪੂਰਾ ਪ੍ਰਬੰਧ ਬਾਦਲ ਪਰਿਵਾਰ ਆਪਣੇ ਮੁਤਾਬਿਕ ਚਲਾ ਰਿਹਾ ਹੈ। ਗੁਰੂਘਰਾਂ ਅੰਦਰ ਧਾਂਦਲੀਆਂ ਨੂੰ ਅੰਜਾਮ ਦੇ ਚੁੱਕੇ ਲੋਕਾਂ ਨੂੰ ਵਾਰ-ਵਾਰ ਵੱਡੇ ਅਹੁਦੇ ਦੇਕੇ ਨਵਾਜਿਆ ਜਾ ਰਿਹਾ ਹੈ। ਬਹੁਤ ਤਰ੍ਹਾਂ ਦੇ ਵਜਰ ਅਪਰਾਧ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰ ਵਾਪਰ ਰਹੇ ਹਨ ਅਤੇ ਕੋਈ ਵੀ ਇਸ ਵਰਤਾਰੇ ਉੱਤੇ ਠੱਲ ਪਾਉਣ ਜਾਂ ਅਵਾਜ਼ ਚੁੱਕਣ ਲਈ ਤਿਆਰ ਨਹੀਂ ਹੈ।-ਗਿਆਨੀ ਰਘਬੀਰ ਸਿੰਘ,ਸਾਬਕਾ ਜਥੇਦਾਰ

 

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ 2 ਦਸੰਬਰ 2024 ਵਾਲੇ ਹੁਕਮਨਾਮੇ (ਜੋ ਕਿ ਬਾਦਲ ਪਰਿਵਾਰ ਅਤੇ ਅਕਾਲੀ ਦਲ ਨਾਲ ਸਬੰਧਤ ਸੀ) ਤੋਂ ਇੱਕ ਇੰਚ ਵੀ ਪਿੱਛੇ ਨਹੀਂ ਹਟਣਗੇ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਵਿਅਕਤੀ ਵਿਸ਼ੇਸ਼ ‘ਤੇ ਹਮਲਾ ਕਰਨਾ ਨਹੀਂ, ਸਗੋਂ ਧਾਰਮਿਕ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰ ਦੀ ਮਰਿਆਦਾ ਤੇ ਜਾਇਦਾਦ ਦੀ ਰਾਖੀ ਲਈ ਜਾਗਰੂਕ ਰਹਿਣ। ਇਸ ਬਿਆਨ ਤੋਂ ਬਾਅਦ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

Back to top button