
ਗੁਰਦਾਸਪੁਰ/ ਡਾ: ਆਤਮਾ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਗੁਰਦਾਸਪੁਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਸੁੰਦਰ ਲਿਖਾਈ ਅਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਕਾਲਜ ਅਧਿਆਪਕਾਂ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਅਤੇ ਸਾਰਥਿਕਤਾ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆ ਕਿਹਾ ਕਿ ਮਨੁੱਖ ਜਿੰਨੀਆਂ ਮਰਜ਼ੀ ਭਾਸ਼ਾਵਾਂ ਸਿੱਖੇ ਪਰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਉਸਦਾ ਮੁੱਢਲਾ ਧਰਮ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਸਾਰਥਕ ਯਤਨ ਕੀਤੇ ਜਾਣ। ਪ੍ਰੋਗਰਾਮ ਦੇ ਅੰਤ ਵਿੱਚ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ ਇਸ ਮੌਕੇ ਡਾ: ਆਤਮਾ ਸਿੰਘ, ਪ੍ਰੋ: ਸਤਨਾਮ ਸਿੰਘ, ਪ੍ਰੋ: ਰਮਨਦੀਪ ਕੋਰ, ਪ੍ਰੋ: ਕੰਵਲਪ੍ਰੀਤ ਕੌਰ, ਪ੍ਰੋ: ਮਨਦੀਪ ਕੌਰ, ਪ੍ਰੋ: ਮਨਜੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।