politicalPunjab

ਸਾਵਧਾਨ! ਕੱਲ੍ਹ ‘ਨੂੰ ਪੰਜਾਬ ਬੰਦ: ਬਾਲਮੀਕਿ ਅਤੇ ਦਲਿਤ ਸਮਾਜ ਨੇ ਕੀਤਾ ਵੱਡਾ ਐਲਾਨ

ਜਲੰਧਰ : ਐਸ ਐਸ ਚਾਹਲ

ਬਾਲਮੀਕਿ ਸਮਾਜ ਅਤੇ ਦਲਿਤ ਸਮਾਜ ਵੱਲੋਂ 12 ਅਗਸਤ ਨੂੰ ਪੰਜਾਬ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ ਗਿਆ ਹੈ ‘ਆਪ’ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵੱਲੋਂ ਐੱਸਸੀ/ਬੀਸੀ ਵਰਗ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਵਿਰੋਧ ’ਚ 12 ਅਗਸਤ ਨੂੰ ਸਵੇਰੇ ਨੌਂ ਵਜੇ ਤੋਂ ਸ਼ਾਮ ਪੰਜ ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਸੱਦਾ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਤੇ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵੱਲੋਂ ਸੰਯੁਕਤ ਰੂਪ ’ਚ ਕੀਤਾ ਗਿਆ ਹੈ।

ਮਾਮਲੇ ਨੂੰ ਲੈ ਕੇ ਚੰਡੀਗੜ੍ਹ ’ਚ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਦੌਰਾਨ ਮਸਲੇ ਦਾ ਸਕਾਰਾਤਮਕ ਹੱਲ ਨਾ ਕੱਢੇ ਜਾਣ ਕਾਰਨ ਉਕਤ ਐਲਾਨ ਕੀਤਾ ਗਿਆ।

 ਇਹ ਐਲਾਨ ਬਾਲਮੀਕੀ ਤੀਰਥ ਅਸਥਾਨ ਅੰਮ੍ਰਿਤਸਰ ਤੋਂ ਜਾਰੀ ਹੁਕਮਾਂ ਵਿੱਚ ਕੀਤਾ ਗਿਆ ਹੈ। ਇਸ ਦਿਨ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦਿਨ ਭਾਵ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤਕ ਪੰਜਾਬ ਪੂਰੀ ਤਰ੍ਹਾਂ ਬੰਦ ਰਹੇਗਾ। ਵਾਲਮੀਕਿ ਦੇ ਪਵਿੱਤਰ ਅਸਥਾਨ ਤੋਂ ਜਾਰੀ ਹੁਕਮਨਾਮੇ ਦੇ ਫੈਸਲੇ ‘ਤੇ ਸਾਰਿਆਂ ਨੇ ਸਹਿਮਤੀ ਪ੍ਰਗਟਾਉਂਦਿਆਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ।

ਇਸ ਦੌਰਾਨ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਦੇ ਪ੍ਰਧਾਨ ਅਜੇ ਖੋਸਲਾ, ਉਪ ਪ੍ਰਧਾਨ ਵਿੱਕੀ ਚੀਦਾ ਤੇ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਸੰਗਠਨਾਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਪਾਰਟੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਜਿਸ ਕਾਰਨ ਸਮਾਜ ਵਿਚ ਭਾਰੀ ਰੋਹ ਹੈ। ਮਾਮਲੇ ਨੂੰ ਲੈ ਕੇ ਪਾਵਨ ਵਾਲਮੀਕਿ ਤੀਰਥ ਅਸਥਾਨ ਤੋਂ ਜੋ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਉਸ ਦੇ ਆਧਾਰ ’ਤੇ ਸਵੇਰੇ ਨੌਂ ਵਜੇ ਤੋਂ ਸ਼ਾਮ ਪੰਜ ਵਜੇ ਤਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

Leave a Reply

Your email address will not be published.

Back to top button