PunjabPolitics

ਬਿਕਰਮ ਮਜੀਠੀਆ ਡੱਰਗ ਕੇਸ ‘ਚ SIT ਦੇ ਨਵੇਂ ਮੁਖੀ DIG ਭੁਲੱਰ ਨਿਯੁਕਤ

DIG Bhullar appointed new head of SIT in Bikram Majithia drug case

ਬਿਕਰਮ ਮਜੀਠੀਆ ਡੱਰਗ ਕੇਸ ‘ਚ SIT ਦੇ ਨਵੇਂ ਮੁਖੀ DIG ਭੁਲੱਰ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ। ਮੁੜ ਤੋਂ ਗਠਤ ਇਸ ਟੀਮ ‘ਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ
ਕੀ ਹੈ ਪੂਰਾ ਮਾਮਲਾ
ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਪਾਰਟੀ ਦੀ ਚਰਨਜੀਤ ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ 20 ਦਸੰਬਰ 2021 ਨੂੰ ਦਰਜ ਕੀਤੀ ਗਈ ਐਫਆਈਆਰ ਤੋਂ ਬਾਅਦ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਜਾਣਾ ਪਿਆ ਸੀ। ਇਹ ਮਾਮਲਾ ਮੋਹਾਲੀ ‘ਚ ਦਰਜ ਕੀਤਾ ਗਿਆ ਸੀ। ਐਸਆਈਟੀ ਨੇ ਉਨ੍ਹਾਂ ਨੂੰ 11 ਦਸੰਬਰ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਸਨ।

Related Articles

Back to top button