
Bikram Majithia gets bail, ‘AAP’s defeat and Constitution’s victory’ – Adv.
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਮਜੀਠੀਆ ਜਲਦ ਹੀ ਜੇਲ੍ਹ ਵਿੱਚੋਂ ਬਾਹਰ ਆਉਣਗੇ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਜਿੱਥੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਝਾੜ ਪਾਈ ਹੈ।
‘ਆਪ ਦੀ ਹਾਰ ਅਤੇ ਸੰਵਿਧਾਨ ਦੀ ਹੋਈ ਜਿੱਤ’
ਜ਼ਮਾਨਤ ਸਬੰਧੀ ਜਾਣਕਾਰੀ ਦਿੰਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ “ਅੱਜ ਸੱਚਾਈ ਦੀ ਜਿੱਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕ ਮਾਰੂ ਨੀਤੀ ‘ਤੇ ਚਪੇੜ ਵੱਜੀ ਹੈ। ਸਾਨੂੰ ਇਨਸਾਫ ਮਿਲਣ ਵਿੱਚ ਭਾਵੇਂ ਦੇਰ ਲੱਗ ਗਈ ਹੈ ਪਰ ਮਜੀਠੀਆ ਪਰਿਵਾਰ ਖੁਸ਼ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਮਜੀਠੀਆ ਉੱਤੇ 2 ਝੂਠੇ ਪਰਚੇ ਦਰਜ ਕਰਵਾਏ, ਉਨ੍ਹਾਂ ਨੂੰ ਡਰੱਗ ਮਾਮਲੇ ਵਿੱਚ ਫਸਾਇਆ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵੀ ਉਨ੍ਹਾਂ ‘ਤੇ ਕਾਰਵਾਈ ਕੀਤੀ ਅਤੇ ਝੂਠਾ ਪਰਚਾ ਪਾ ਕੇ ਜੇਲ੍ਹ ਵਿੱਚ ਰੱਖਿਆ।”
“ਪੰਜਾਬ ਸਰਕਾਰ ਇਸ ਮਾਮਲੇ ਵਿੱਚ ਇੱਕ ਵੀ ਸਬੂਤ ਪੇਸ਼ ਨਹੀਂ ਕਰ ਸਕੀ। ਇਸ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅਦਾਲਤਾਂ ਵਿੱਚ ਸਬੂਤ ਚੱਲਦੇ ਹਨ ਨਾ ਕਿ ਲੋਕ ਮਾਰੂ ਨੀਤੀਆਂ। ਆਪ ਦੀ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ ਝੂਠਾ ਪਰਚਾ ਦਾ ਪਾ ਦਿੱਤਾ ਪਰ ਉਸ ਨੂੰ ਸਾਬਤ ਨਹੀਂ ਕਰ ਸਕੀ ਅਤੇ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ 5 ਰੁਪਏ ਵੀ ਬਰਾਮਦ ਨਹੀਂ ਹੋਏ।”- ਅਰਸ਼ਦੀਪ ਕਲੇਰ, ਵਕੀਲ
ਅਰਸ਼ਦੀਪ ਕਲੇਰ ਨੇ ਕਿਹਾ ਕਿ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਪੂਰਾ ਸ਼੍ਰੋਮਣੀ ਅਕਾਲੀ ਦਲ ਖੁਸ਼ ਹੈ। ਅਸੀਂ ਅਦਾਲਤ ਦੇ ਫੈਸਲੇ ਦਾ ਸੁਆਗਤ ਕਰਦੇ ਹਾਂ। ਅਸੀਂ ਜਲਦੀ ਹੀ ਅਦਾਲਤ ਦੇ ਆਰਡਰ ਲੈ ਕੇ ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਤੋਂ ਲੈਣ ਜਾਵਾਂਗੇ।
Bikram Singh Majithia Releasing from Nabha Jail : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਕੱਲ 3 ਫਰਵਰੀ ਤੱਕ ਲਈ ਟਲ ਗਈ ਹੈ। ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਅੱਜ ਵੱਡੀ ਰਾਹਤ ਦਿੰਦਿਆਂ ਆਮਦਨ ਤੋਂ ਵੱਧ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਨਾਭਾ ਜੇਲ੍ਹ ਵਿਚੋਂ ਬਾਹਰ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਵਕੀਲ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੁਹਾਲੀ ਅਦਾਲਤ ਵਿੱਚ ਸੁਪਰੀਮ ਕੋਰਟ ਦੇ ਆਰਡਰਾਂ ਦੀ ਕਾਪੀ ਲੈਣ ਲਈ ਪਹੁੰਚ ਵੀ ਕੀਤੀ ਗਈ ਪਰੰਤੂ ਆਰਡਰ ਅਪਲੋਡ ਨਾ ਹੋਣ ਕਾਰਨ ਰਿਹਾਈ ਕੱਲ ਲਈ ਟਲ ਗਈ ਹੈ।








