
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਜਸ਼ਨਾਂ ਵਿਚ ਹਿੱਸਾ ਲਿਆ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਇਸ ਦੌਰਾਨ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਹੈ।ਆਜ਼ਾਦੀ ਦੇ 75 ਸਾਲ ਪੂਰੇ ਹੋਣ ਉਤੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਜਸ਼ਨਾਂ ਵਿਚ ਸ਼ਰੀਕ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਭਾਰਤ ਦੀ ਸ਼ਾਨ ਤਿਰੰਗਾ, ਸਦਾ ਇਸੇ ਤਰ੍ਹਾਂ ਉੱਚਾ ਲਹਿਰਾਉਂਦਾ ਰਹੇ।
ਅਜ਼ਾਦੀ ਦਿਵਸ ਮੁਬਾਰਕ, ਜੈ ਹਿੰਦ’