ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਚਲਾਨ ਕੱਟ ਦਿੱਤਾ ਹੈ। ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਤੱਕ ਕੱਢੇ ਗਏ ਰੋਸ ਮਾਰਚ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸਨ , ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਗਿਆ ਹੈ।
ਦਰਅਸਲ ‘ਚ ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ 22 ਸਤੰਬਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਸੀ।ਇਸ ਦੌਰਾਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਬਿਨਾਂ ਹੈਲਮੇਟ ਤੋਂ ਮੋਟਰਸਾਈਕਲ ਚਲਾਇਆ ਸੀ। ਇਸ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ‘ਤੇ ਵਿਧਾਇਕ ਗੋਗੀ ਦੇ ਚਲਾਨ ਦੀ ਮੰਗ ਕਰ ਰਹੇ ਸਨ ,ਕਿਉਂਕਿ ਵਿਧਾਇਕ ਨੇ ਰੋਸ ਮਾਰਚ ਦੌਰਾਨ ਬਾਈਕ ਚਲਾਉਂਦੇ ਸਮੇਂ ਹੈਲਮੇਟ ਨਾ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ।
ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਬਿਨਾਂ ਹੈਲਮੇਟ ਦੇ MLA ਗੁਰਪ੍ਰੀਤ ਗੋਗੀ ਵੱਲੋਂ ਚਲਾਈ ਗਈ ਬਾਈਕ ਦਾ ਚਲਾਨ ਕੀਤਾ ਹੈ। ਦੇਰ ਸ਼ਾਮ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਚਲਾਨ ਨੰਬਰ 20852069 ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ।